ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਡੀ.ਐੱਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਹਲਕੇ 'ਚ 15 ਅਗਸਤ ਨੂੰ ਲੈ ਕੇ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਪੁਲਸ ਸਟੇਸ਼ਨ ਦੀਨਾਨਗਰ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਤਾਰਾਗੜ੍ਹ ਮੋੜ 'ਤੇ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਪੁਲਸ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਤਰ੍ਹਾਂ ਦਾ ਵੀ ਕੋਈ ਸ਼ੱਕੀ ਵਿਅਕਤੀ ਕਿਸੇ ਨੂੰ ਦਿਖਾਈ ਦਿੰਦਾ ਹੈ ਤਾਂ ਤੁਰੰਤ ਆਪਣੇ ਨੇੜਲੇ ਪੁਲਸ ਸਟੇਸ਼ਨ 'ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਇਸ ਕੌਮੀ ਦਿਹਾੜੇ ਨੂੰ ਪੂਰੇ ਜੋਸ਼ ਨਾਲ ਮਨਾਉਣ ਦੀ ਵੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੁਲਸ ਲੋਕਾਂ ਦੀ ਸੁਰੱਖਿਆ ਲਈ ਹਰ ਵੇਲੇ ਸੇਵਾ ਵਿੱਚ ਹੈ ਅਤੇ ਆਉਣ ਵਾਲੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਵਾਹਨਾਂ ਦੀ ਚੈਕਿੰਗ ਅਤੇ ਪੁਲਸ ਨਾਕਿਆਂ ਦੀ ਗਿਣਤੀ ਵੀ ਵਧਾਈ ਗਈ ਹੈ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਇਲਾਕੇ 'ਚ ਸਿਰ ਨਾ ਚੁੱਕ ਸਕੇ। ਇਸ ਮੌਕੇ ਥਾਣਾ ਮੁਖੀ ਦੀਨਾਨਗਰ ਹਰਪ੍ਰੀਤ ਕੌਰ, ਪੁਰਾਣਾ ਸ਼ਾਲਾ ਕਰਿਸ਼ਮਾ ਸਮੇਤ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਹਾਜ਼ਰ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰੂ ਨਗਰੀ ’ਚ ਮੈਟਰੋ ਬੱਸ ਸੇਵਾ ਮੁੜ ਹੋਵੇਗੀ ਬਹਾਲ, ਪੰਜਾਬ ਸਰਕਾਰ ਵੱਲੋਂ ਜਲਦ ਹੀ ਲਿਆ ਜਾ ਰਿਹੈ ਫੈਸਲਾ
NEXT STORY