ਰਾਜਾਸਾਂਸੀ (ਰਾਜਵਿੰਦਰ)- ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਮਲੇਸ਼ੀਅਨ ਏਅਰਲਾਈਨ ਦੀ ਫਲਾਈਟ ਰੱਦ ਹੋਣ ਕਾਰਨ ਮਲੇਸ਼ੀਆ ਜਾਣ ਵਾਲੇ ਯਾਤਰੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਰਾਜਾਸਾਂਸੀ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਤੋਂ ਕੁਆਲਾਲੰਪੁਰ ਲਈ ਮਲੇਸ਼ੀਅਨ ਏਅਰਲਾਈਨ ਦੀ ਫਲਾਈਟ ਨੰਬਰ ਐੱਮ. ਐੱਚ. 207 ਨੂੰ ਰੱਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ: ਐਡਵੋਕੇਟ ਧਾਮੀ
ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਨ ਰਾਜਾਸਾਂਸੀ ਤੋਂ ਉਡਾਣ ਭਰਨ ਵਾਲੀਆਂ ਫਲਾਈਟਾਂ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਉਡਾਣ ਭਰ ਰਹੀਆਂ ਹਨ, ਜਿਨ੍ਹਾਂ ਵਿਚ ਕੁਆਲਾਲੰਪੁਰ ਲਈ ਏਅਰ ਏਸ਼ੀਆ ਦੀ ਫਲਾਈਟ 1 ਘੰਟਾ, ਦੁਬਈ ਲਈ ਕੋਰੋਨਡੋਨ ਏਅਰਲਾਈਨ ਦੀ ਫਲਾਈਟ 3 ਘੰਟੇ, ਮੁੰਬਈ ਲਈ ਏਅਰ ਇੰਡੀਆ ਦੀ ਫਲਾਈਟ 2 ਘੰਟੇ, ਦਿੱਲੀ ਲਈ ਵਿਸਤਾਰਾ ਏਅਰਲਾਈਨ ਦੀ ਫਲਾਈਟ 0.45 ਮਿੰਟ, ਹੈਦਰਾਬਾਦ ਲਈ ਏਅਰ ਤਿੰਡੀਆ ਐਕਸਪ੍ਰੈੱਸ ਦੀ ਫਲਾਈਟ 3 ਘੰਟੇ, ਦਿੱਲੀ ਲਈ ਏਅਰ ਇੰਡੀਆ ਦੀ ਫਲਾਈਟ 2 ਘੰਟੇ, ਦਿੱਲੀ ਲਈ ਵਿਸਤਾਰਾ ਏਅਰਲਾਈਨ ਦੀ ਫਲਾਈਟ 0.35 ਮਿੰਟ ਦੇਰੀ ਨਾਲ ਆਪਣੀ ਮੰਜ਼ਿਲ ਵੱਲ ਰਵਾਨਾ ਹੋਈਆਂ।
ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
3 ਕਿਲੋ 290 ਗ੍ਰਾਮ ਨਸ਼ੀਲੀ ਆਈਸ ਅਤੇ ਮੋਟਰਸਾਈਕਲ ਸਮੇਤ 2 ਤਸਕਰ ਗ੍ਰਿਫ਼ਤਾਰ
NEXT STORY