ਅੰਮ੍ਰਿਤਸਰ (ਨੀਰਜ)- ਅਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਸੀ. ਤਲਵਾੜ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪਹਿਲਾਂ ਹੀ ਸਮਾਨ ਦੀ ਖ਼ਰੀਦੋ ਫ਼ਰੋਖ਼ਤ ਕਰ ਲਈ ਜਾਵੇ ਤਾਂ ਜੋ ਲੋੜ ਪੈਣ ’ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਅਨੁਸਾਰ ਗੋਤਾਖੋਰਾਂ ਦੀਆਂ ਲਿਸਟਾਂ ਵੀ ਬਣਾ ਲਈਆਂ ਜਾਣ ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਦੀ ਮਦਦ ਲਈ ਜਾ ਸਕੇ। ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫ਼ਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ। ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 7 ਜ਼ਿਲ੍ਹਿਆਂ ’ਚ ਸ਼ੁਰੂ ਹੋਈ ਝੋਨੇ ਦੀ ਲਵਾਈ, ਪਹਿਲੇ ਦਿਨ ਹੀ ਰਜਬਾਹਿਆਂ ’ਚ ਪਹੁੰਚਿਆ ਨਹਿਰੀ ਪਾਣੀ
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 0183-2229125, ਤਹਿਸੀਲ ਅਜਨਾਲਾ ਦੇ ਹੜ੍ਹ ਕੰਟਰੋਲ ਰੂਮ ਦਾ ਨੰਬਰ 01858-221102 ਅਤੇ ਲੋਪੋਕੇ ਵਿਖੇ ਸਥਾਪਿਤ ਹੜ੍ਹ ਕੰਟਰੋਲ ਰੂਮ ਦਾ ਨੰਬਰ 01858-299059 ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐੱਸ. ਡੀ. ਐੱਮਜ਼ ਅਰਵਿੰਦਰਪਾਲ ਸਿੰਘ ਅਜਨਾਲਾ, ਅਲਕਾ ਕਾਲੀਆ ਬਾਬਾ ਬਕਾਲਾ, ਹਰਨੂਰ ਢਿਲੋਂ ਮਜੀਠਾ, ਰਾਜੇਸ਼ ਸ਼ਰਮਾ ਲੋਪੋਕੇ, ਜ਼ਿਲਾ ਮਾਲ ਅਫਸਰ ਰਾਮ ਕਿਸ਼ਨ, ਐਸ. ਸੀ. ਇੰਦਰਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਤਹਿਸੀਲਦਾਰ ਬੀਰਕਰਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬਾਪ ਨੂੰ ਪੁੱਤਰ ਦੇ ਘਰ ਛੱਡਣ ਗਈ ਟੀਮ ਖਾਲੀ ਹੱਥ ਪਰਤੀ, ਨੂੰਹ ਬੋਲੀ : ਪਹਿਲਾਂ ਹੀ ਕਿਰਾਏ ’ਤੇ ਰਹਿੰਦੇ ਹਾਂ
NEXT STORY