ਗੁਰਦਾਸਪੁਰ (ਹੇਮੰਤ) - ਅੱਜ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਆਟਾ ਚੱਕੀ ਯੂਨੀਅਨ, ਆਰਾ ਯੂਨੀਅਨ ਅਤੇ ਡਿਪੂ ਹੋਲਡਰ ਐਸੋਸੀਏਸ਼ਨ ਦੀ ਇਕ ਸਾਂਝੀ ਮੀਟਿੰਗ ਆਟਾ ਚੱਕੀ ਯੂਨੀਅਨ ਦੇ ਪ੍ਰਧਾਨ ਭਾਰਤ ਭੂਸ਼ਣ ਅਤੇ ਡਿਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਲਾਲ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਆਟਾ ਚੱਕੀ ਯੂਨੀਅਨ ਦੇ ਪ੍ਰਧਾਨ ਭਾਰਤ ਭੂਸ਼ਨ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ 650 ਆਟਾ ਮਿੱਲਾਂ ਹਨ। ਬਿਜਲੀ ਵਿਭਾਗ ਉਨ੍ਹਾਂ ਨੂੰ ਸਿਕਊਰਿਟੀ ਜਮ੍ਹਾ ਕਰਵਾਉਣ ਲਈ ਮਜ਼ਬੂਰ ਕਰ ਰਿਹਾ ਹੈ, ਜਦਕਿ ਉਨ੍ਹਾਂ ਵੱਲੋਂ ਬਿਜਲੀ ਦੇ ਮੀਟਰ ਲਗਾਏ ਜਾਣ ਸਮੇਂ ਸਿਕਉਰਿਟੀ ਭਰੀ ਸੀ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ
ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਜ਼ਿਆਦਾ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਉਹ ਉਸ ਹਿਸਾਬ ਨਾਲ ਬਿਜਲੀ ਦਾ ਬਿੱਲ ਅਦਾ ਕਰਨਗੇ। ਬਿਜਲੀ ਵਿਭਾਗ ਉਨ੍ਹਾਂ ਨਾਲ ਧੱਕਾ ਕਰ ਰਿਹਾ ਹੈ। ਇਸ ਨਾਲ ਪੀਸਣ ਵਾਲੀ ਕਣਕ ਮਹਿੰਗੀ ਹੋ ਜਾਵੇਗੀ ਅਤੇ ਜਨਤਾ ਮਹਿੰਗਾਈ ਦੀ ਮਾਰ ਹੇਠ ਆ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨਾ ਬੰਦ ਕਰਨ ਨਹੀਂ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਡਿਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਲਾਲ ਭਾਗੋਕਾਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਆਟਾ ਸਕੀਮ ਦੀ ਮੁਹਿੰਮ ਬੰਦ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ: ਪੰਜਾਬ ਤੇ ਹਰਿਆਣਾ ’ਚ ਇਸ ਵਾਰ ਮਾਨਸੂਨ ਦਿਖਾਏਗੀ ਆਪਣਾ ਜਲਵਾ, ਸਥਾਪਿਤ ਹੋਣਗੇ ਨਵੇਂ ਰਿਕਾਰਡ
ਉਨ੍ਹਾਂ ਕਿਹਾ ਕਿ ਸੰਸਦ ਵਿੱਚ ਮਤਾ ਪਾਸ ਕੀਤਾ ਗਿਆ ਹੈ ਕਿ ਘਰ-ਘਰ ਆਟਾ ਵੰਡਣ ਦਾ ਠੇਕਾ ਮਾਰਕਫੈੱਡ ਨੂੰ ਦਿੱਤਾ ਗਿਆ ਹੈ। ਇਸ ਦਾ 97 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਗਿਆ ਹੈ, ਜਿਸ ਕਾਰਨ ਡਿਪੂ ਹੋਲਡਰਾਂ ਵਿੱਚ ਰੋਸ ਹੈ। ਆਟਾ, ਕਣਕ ਆਦਿ ਡਿਪੂ ਹੋਲਡਰਾਂ ਰਾਹੀਂ ਹੀ ਵੰਡਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਸਰਕਾਰ ਦੇ 2 ਵਿਧਾਇਕ ਰਹਿ ਜਾਣਗੇ। ਇਸ ਮੌਕੇ ਭਾਰਤ ਭੂਸ਼ਨ, ਸੁਖਵਿੰਦਰ, ਛਿੰਦਾ, ਬਲਰਾਮ, ਹੈਪੀ, ਕਸ਼ਮੀਰ ਕੌਰ, ਨਰੇਸ਼ ਕਨਮਰ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ: ਪੰਜਾਬ ਤੇ ਹਰਿਆਣਾ ’ਚ ਇਸ ਵਾਰ ਮਾਨਸੂਨ ਦਿਖਾਏਗੀ ਆਪਣਾ ਜਲਵਾ, ਸਥਾਪਿਤ ਹੋਣਗੇ ਨਵੇਂ ਰਿਕਾਰਡ
ਢੋਲੀ ਨੂੰ ਅਗਵਾ ਕਰਨ ਅਤੇ ਪਿਸਤੌਲ ਤਾਣ ਕੇ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ 3 ਨੌਜਵਾਨਾਂ ਖ਼ਿਲਾਫ਼ ਕੇਸ ਦਰਜ
NEXT STORY