ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਡਾ. ਸ਼ਾਇਰੀ ਭੰਡਾਰੀ,ਐੱਸ.ਡੀ.ਐੱਮ.-ਕਮ-ਗਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਡੇਂਗੂ ਦੀ ਰੋਕਥਾਮ ਲਈ ਸ਼ਹਿਰ ’ਚ ਵੱਖ-ਵੱਖ ਖੇਤਰਾਂ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ। ਅੱਜ ਵਾਰਡ ਨੰਬਰ 40,ਕਿਲਾ ਮੰਡੀ ਅਤੇ ਚੱਕਰੀ ਬਾਜ਼ਾਰ ਆਦਿ ਵਿਖੇ ਫੋਗਿੰਗ ਕਰਵਾਈ ਗਈ।
ਇਹ ਵੀ ਪੜ੍ਹੋ- ਗੁਰਦੁਆਰ ਸਾਹਿਬ ਅੰਦਰ ਵਿਅਕਤੀ ਨੇ ਸੇਵਾਦਾਰ ਨਾਲ ਕੀਤੀ ਬਦਸਲੂਕੀ, CCTV ਤਸਵੀਰਾਂ ਨੇ ਮਚਾਈ ਤਰਥੱਲੀ
ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ’ਚ ਮੌਜੂਦ ਕੂਲਰ, ਗਮਲੇ, ਟਾਇਰਾਂ, ਟੈਂਕੀਆਂ, ਫਰਿੱਜ ਦੇ ਪਿੱਛੇ ਲੱਗੀ ਟ੍ਰੇਅ ’ਚੋ ਹਰ ਸ਼ੁੱਕਰਵਾਰ ਨੂੰ ਪਾਣੀ ਕੱਢ ਕੇ ਸੁਕਾ ਦਿੱਤਾ ਜਾਵੇ। ਮੱਛਰ ਦੇ ਕੱਟਣ ਤੋਂ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਘਰ ਦੀ ਗੁਰਬਤ ਦੂਰ ਕਰਨ ਵਿਦੇਸ਼ ਗਏ ਵਿਅਕਤੀ ਨਾਲ ਵਾਪਰਿਆ ਭਾਣਾ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨਸਿਕ ਪ੍ਰੇਸ਼ਾਨੀ ’ਚ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
NEXT STORY