ਅੰਮ੍ਰਿਤਸਰ(ਦਲਜੀਤ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਰੋਕਣ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਵੀਰਵਾਰ ਨੂੰ ਹਾਥੀ ਗੇਟ ਖਜ਼ਾਨਾ ਇਲਾਕੇ ’ਚ ਵੱਖ-ਵੱਖ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਅਨਾਜ ਉਤਪਾਦਾਂ ਤੇ ਮਠਿਆਈਆਂ ਸਮੇਤ ਕੁੱਲ 5 ਇਨਫੋਰਸਮੈਂਟ ਸੈਂਪਲ ਭਰੇ ਗਏ ਅਤੇ 20 ਕਿਲੋ ਪਿੰਕ ਰੰਗਦਾਰ ਬਰਫੀ ਨਸ਼ਟ ਕਰਵਾਈ ਗਈ। ਜਾਂਚ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੇ ਅਦਾਰਿਆਂ ’ਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਰੱਖਣ ਅਤੇ ਖੁਰਾਕੀ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ
ਜ਼ਿਲਾ ਸਿਹਤ ਅਧਿਕਾਰੀ ਅਤੇ ਫੂਡ ਸੇਫਟੀ ਦੇ ਡਿਜ਼ਾਇਨੇਟਿਡ ਅਫ਼ਸਰ ਡਾਕਟਰ ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈ ਕੀਤੀ ਗਈ। ਫੂਡ ਸੇਫਟੀ ਟੀਮ ਨੇ ਇਲਾਕੇ ਦੀਆਂ ਵੱਖ-ਵੱਖ ਦੁਕਾਨਾਂ ਦੀ ਜਾਂਚ ਕਰ ਕੇ ਖੁਰਾਕੀ ਵਸਤਾਂ ਦੇ ਸੈਂਪਲ ਲਏ, ਤਾਂ ਜੋ ਉਨ੍ਹਾਂ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾ ਸਕੇ।
ਇਹ ਵੀ ਪੜ੍ਹੋ- ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ, CBI ਦੇ ਐਕਸ਼ਨ ਮਗਰੋਂ ਬੋਲੇ ਪਿਤਾ ਭੀਮ ਸਿੰਘ (ਵੀਡੀਓ)
ਖੁਰਾਕੀ ਵਸਤਾਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਹੋਣਾ ਚਾਹੀਦੈ : ਮੈਡਮ ਰਜਨੀ
ਫੂਡ ਸੇਫਟੀ ਅਫ਼ਸਰ ਮੈਡਮ ਰਜਨੀ ਨੇ ਦੱਸਿਆ ਕਿ ਵਿਭਾਗੀ ਟੀਮ ਵੱਲੋਂ ਹਾਥੀ ਗੇਟ ਖਜ਼ਾਨਾ ਇਲਾਕੇ ਦੀਆਂ ਵੱਖ-ਵੱਖ ਦੁਕਾਨਾਂ ਦੀ ਜਾਂਚ ਕਰਦਿਆਂ ਅਨਾਜ ਉਤਪਾਦਾਂ ਅਤੇ ਮਠਿਆਈਆਂ ਦੇ 5 ਇਨਫੋਰਸਮੈਂਟ ਸੈਂਪਲ ਲਏ ਗਏ। ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਰੱਖਣ ਅਤੇ ਖੁਰਾਕੀ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਉਨ੍ਹਾਂ ਅਨੁਸਾਰ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਗ਼ੈਰ-ਕਾਨੂੰਨੀ ਮਾਈਨਿੰਗ ’ਤੇ ਪੁਲਸ ਤੇ ਮਾਈਨਿੰਗ ਵਿਭਾਗ ਦਾ ਛਾਪਾ, ਰੇਤ ਨਾਲ ਭਰੇ 3 ਵਾਹਨ ਹਿਰਾਸਤ ’ਚ
NEXT STORY