ਬਟਾਲਾ/ਗੁਰਦਾਸਪੁਰ (ਗੁਰਪ੍ਰੀਤ ਸਿੰਘ/ਵਿਨੋਦ)- ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਬਟਾਲਾ ਸਥਿਤ ਪਨਗਰੇਨ ਅਤੇ ਵੇਅਰਹਾਊਸ ਦੇ ਗੁਦਾਮਾਂ ’ਤੇ ਅਚਨਚੇਤ ਛਾਪੇਮਾਰੀ ਕਰਕੇ ਉੱਥੇ ਕਣਕ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਨਗਰੇਨ ਦੇ ਗੋਦਾਮ ਅੰਦਰ ਕਣਕ ਦੀ ਸੰਭਾਲ ਤੇ ਸਟਾਕ ਨੂੰ ਲੈ ਕੇ ਕਾਫ਼ੀ ਬੇਨਿਯਮੀਆਂ ਦੇਖਣ ਨੂੰ ਮਿਲੀਆਂ ਅਤੇ ਗੋਦਾਮ ਅੰਦਰ ਕਣਕ ਦੀਆਂ ਬੋਰੀਆਂ ਫ਼ਟੀਆਂ ਹੋਈਆਂ ਸਨ ਅਤੇ ਖੁੱਲੀ ਕਣਕ ਦੇ ਕਈ ਵੱਡੇ ਢੇਰ ਲੱਗੇ ਹੋਏ ਸਨ।
ਇਹ ਵੀ ਪੜ੍ਹੋ- ਨਸ਼ੇ 'ਚ ਟੱਲੀ ਪੰਜਾਬ ਪੁਲਸ ਮੁਲਾਜ਼ਮ ਦਾ ਕਾਰਾ, ਟਰੈਕਟਰ ਸਵਾਰ ਨੌਜਵਾਨ ਨੂੰ ਜ਼ਖ਼ਮੀ ਕਰਕੇ ਕੀਤਾ ਹਾਈ ਵੋਲਟੇਜ਼ ਡਰਾਮਾ
ਇਹ ਬੇਨਿਯਮੀਆਂ ਅਤੇ ਬਦ-ਇੰਤਜ਼ਾਮੀ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਜਿਹੀਆਂ ਬੇਨਿਯਮੀਆਂ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਵਿਭਾਗੀ ਜਾਂਚ ਦੇ ਹੁਕਮ ਦਿੰਦਿਆਂ ਮੌਕੇ ’ਤੇ ਹਾਜ਼ਰ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਗੁਰਦਾਸਪੁਰ ਮੈਡਮ ਨਵਨੀਤ ਕੌਰ ਨੂੰ ਨਿਰਦੇਸ਼ ਦਿੱਤੇ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਇਸਦੀ ਪੜਤਾਲ ਕਰਕੇ ਰੀਪੋਰਟ ਉਨ੍ਹਾਂ ਨੂੰ ਸੌਂਪੀ ਜਾਵੇ ਤਾਂ ਜੋ ਇਸ ਬਦ-ਇੰਤਜ਼ਾਮੀ ਲਈ ਜ਼ਿੰਮੇਵਾਰ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖ਼ੇਤ ਮਜ਼ਦੂਰਾਂ ਵੱਲੋਂ ਖੂਨ-ਪਸੀਨਾ ਵਹਾ ਕੇ ਪੈਦਾ ਕੀਤੀ ਫ਼ਸਲ ਦੀ ਸੰਭਾਲ ਅਤੇ ਇਸਨੂੰ ਗਰੀਬ ਤੇ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣਾ ਲਈ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਵਿਚ ਕੋਈ ਹੇਰਾ-ਫੇਰੀ ਜਾਂ ਲੁੱਟ-ਖਸੁੱਟ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਤੇਜ਼ ਰਫ਼ਤਾਰ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਚਾਲਕ ਨੇ ਪਤੀ-ਪਤਨੀ ਨੂੰ ਦਰੜਿਆ
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਇਹ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਸਰਕਾਰੀ ਮਹਿਕਮੇ ਵਿਚ ਕਿਸੇ ਤਰਾਂ ਦੀ ਕੋਈ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁੱਲ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁੱਟ-ਖਸੁੱਟ ਦਾ ਸਮਾਂ ਹੁਣ ਲੰਘ ਗਿਆ ਹੈ ਅਤੇ ਸੂਬੇ ਦੇ ਲੋਕਾਂ ਨੇ ਬਦਲਾਅ ਲਿਆ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਕ ਈਮਾਨਦਾਰ ਸਰਕਾਰ ਚੁਣੀ ਹੈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਵਿੱਖ 'ਚ ਵੀ ਛਾਪੇਮਾਰੀ ਦੀਆਂ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ- ਪਤਨੀ ਕਰਦੀ ਸੀ ਰੋਜ਼ ਕਲੇਸ਼, ਪ੍ਰੇਸ਼ਾਨ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਨਸ਼ੇ 'ਚ ਟੱਲੀ ਪੰਜਾਬ ਪੁਲਸ ਮੁਲਾਜ਼ਮ ਦਾ ਕਾਰਾ, ਟਰੈਕਟਰ ਸਵਾਰ ਨੌਜਵਾਨ ਨੂੰ ਜ਼ਖ਼ਮੀ ਕਰਕੇ ਕੀਤਾ ਹਾਈ ਵੋਲਟੇਜ਼ ਡਰਾਮਾ
NEXT STORY