ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਪਠਾਨਕੋਟ ਵਿੱਚ ਸੁਰੱਖਿਅਤ ਅਤੇ ਦੁਰਲੱਭ ਪੰਛੀਆਂ ਦੀ ਕਥਿਤ ਗੈਰਕਾਨੂੰਨੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਵਣ ਜੀਵ ਸਰੁੱਖਿਅਤ ਵਿਭਾਗ ਅਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਇੱਕ ਥਾਂ ’ਤੇ ਰੇਡ ਕਰਕੇ ਵੱਡੀ ਗਿਣਤੀ ਵਿੱਚ ਪੰਛੀਆਂ ਨੂੰ ਬਰਾਮਦ ਕੀਤਾ ਗਿਆ। ਜਾਣਕਾਰੀ ਅਨੁਸਾਰ ਟੀਮ ਨੂੰ ਸੁਰੱਖਿਅਤ ਪੰਛੀਆਂ ਦੀ ਗੈਰਕਾਨੂੰਨੀ ਖਰੀਦ-ਫਰੋਖ਼ਤ ਅਤੇ ਤਸਕਰੀ ਸਬੰਧੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਵਣ ਜੀਵ ਵਿਭਾਗ ਵੱਲੋਂ ਪੁਲਸ ਦੇ ਸਹਿਯੋਗ ਨਾਲ ਕਾਰਵਾਈ ਕਰਦਿਆਂ ਮੌਕੇ ’ਤੇ ਛਾਪੇਮਾਰੀ ਕੀਤੀ ਗਈ। ਰੇਡ ਦੌਰਾਨ 179 ਪੰਛੀਆਂ ਨੂੰ ਰੈਸਕਿਊ ਕੀਤਾ ਗਿਆ, ਜਿਨ੍ਹਾਂ ਨੂੰ ਕਥਿਤ ਤੌਰ ’ਤੇ ਗੈਰਕਾਨੂੰਨੀ ਢੰਗ ਨਾਲ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਨਕਲੀ ਪਨੀਰ ਬਣਾਉਣ ਤੇ ਵੇਚਣ ਵਾਲਿਆਂ ਦੀ ਖੈਰ ਨਹੀਂ, ਸਿਹਤ ਵਿਭਾਗ ਦੀ ਸਖ਼ਤ ਐਡਵਾਈਜ਼ਰੀ ਜਾਰੀ
ਕਾਰਵਾਈ ਦੌਰਾਨ ਮੁਕੇਰੀਆਂ ਨਿਵਾਸੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਪੰਛੀ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਨੂੰ ਅੱਗੇ ਕਿੱਥੇ ਭੇਜਿਆ ਜਾਣਾ ਸੀ।
ਇਹ ਵੀ ਪੜ੍ਹੋ- ਪੰਜਾਬ: ਘਰ ’ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ
ਵਨਜੀਵ ਵਿਭਾਗ ਵੱਲੋਂ ਬਰਾਮਦ ਪੰਛੀਆਂ ਦੀ ਸਿਹਤ ਦੀ ਜਾਂਚ ਕਰਵਾਈ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਜੰਗਲੀ ਅਤੇ ਸੁਰੱਖਿਅਤ ਪੰਛੀਆਂ ਨੂੰ ਫੜ ਕੇ ਰੱਖਣਾ ਜਾਂ ਉਨ੍ਹਾਂ ਦੀ ਖਰੀਦ-ਫਰੋਖ਼ਤ ਕਰਨਾ ਕਾਨੂੰਨੀ ਤੌਰ ’ਤੇ ਗੰਭੀਰ ਅਪਰਾਧ ਹੈ। ਵਿਭਾਗ ਵੱਲੋਂ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਅੱਗੇ ਵੀ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਬੰਦ ਦੁਕਾਨ 'ਚ ਤਾੜ ਕੇ ਰੱਖੇ 16 ਮਰੀਜ਼ ਕਰਵਾਏ ਰੈਸਕਿਊ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ: ਜਥੇਦਾਰ ਗੜਗੱਜ
NEXT STORY