ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਾਰਜਕਾਰਨੀ ਦੀ ਇਕੱਤਰਤਾ ਮੁੱਖ ਦਫਤਰ ਵਿਖੇ ਕੀਤੀ ਗਈ। ਪ੍ਰਧਾਨ ਬਲਵਿੰਦਰ ਸਿੰਘ ਜੌੜਾਸਿੰਘਾ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਵਿੱਚ ਵੱਖ-ਵੱਖ ਮਤੇ ਪਾਸ ਕਰਦਿਆਂ ਜਿੱਥੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਟੇਕ ਸਿੰਘ ਅਕਾਉਂਟੈਂਟ ਧਰਮ ਪ੍ਰਚਾਰ ਕਮੇਟੀ, ਬੀਬੀ ਕੁਲਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼ੋਕ ਮਤੇ ਪਾਏ ਗਏ।
ਉਥੇ ਹੀ ਇਨ੍ਹਾਂ ਆਗੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਨਿਭਾਉਂਣ ਲਈ ਅਪੀਲ ਵੀ ਕੀਤੀ ਗਈ। ਇਸ ਦੌਰਾਨ ਬਲਵਿੰਦਰ ਸਿੰਘ ਜੋੜਾਸਿੰਘਾ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਜਗਜੀਤ ਸਿੰਘ ਡੱਲੇਵਾਲ ਵੱਲੋਂ ਲੰਮੇ ਸਮੇਂ ਤੋਂ ਮਰਨ ਵਰਤ ਅਤੇ ਭੁੱਖ ਹੜਤਾਲ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਲੱਗੇ ਮੋਰਚੇ ਨੂੰ ਖ਼ਤਮ ਕਰਵਾਉਣ ਦੀ ਅਪੀਲ ਵੀ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋ ਗਏ ਸਖ਼ਤ ਨਿਰਦੇਸ਼

ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕਰ ਕੇ ਸਿੱਖਾਂ ਉਪਰ ਚੰਡੀਗੜ੍ਹ ਵਿਚ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੀ ਅਗਲੀ ਇਕੱਤਰਤਾ ਪੰਜ ਮਾਰਚ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਕਰਨ ਦਾ ਵੀ ਮਤਾ ਪਾਸ ਕੀਤਾ ਗਿਆ ਹੈ। ਇਸ ਮੌਕੇ ਹਰਿੰਦਰ ਪਾਲ ਸਿੰਘ, ਪਰਵਿੰਦਰ ਸਿੰਘ, ਰਣਜੀਤ ਸਿੰਘ, ਮੁਖਤਿਆਰ ਸਿੰਘ, ਮਹਿਤਾਬ ਸਿੰਘ, ਹਰਬੰਸ ਸਿੰਘ ਮੱਲੀ, ਸੁੱਚਾ ਸਿੰਘ, ਇੰਦਰਜੀਤ ਸਿੰਘ, ਜਸਵੰਤ ਸਿੰਘ, ਸ਼ੇਰ ਸਿੰਘ, ਅੰਮ੍ਰਿਤਪਾਲ ਸਿੰਘ, ਇੰਦਰਪਾਲ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਸਿਵਲ ਸਰਜਨ ਦਫ਼ਤਰ ਦਾ ਵਾਰਡ ਅਟੈਂਡੈਂਟ ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋ ਗਿਆ ਇਕ ਹੋਰ ਐਨਕਾਊਂਟਰ
NEXT STORY