ਤਰਨਤਾਰਨ, (ਬਲਵਿੰਦਰ ਕੌਰ)- ਜ਼ਿਲੇ ਦੇ ਪੁਲਸ ਮੁਖੀ ਧਰੁਵ ਦਹੀਆ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਸਿਟੀ ਪੱਟੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਵੇਚਣ ਦਾ ਧੰਦਾ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਡੀ. ਐੱਸ. ਪੀ. ਕੰਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਖੇਮਕਰਨ ਰੋਡ ਪੱਟੀ ’ਤੇ ਨਾਕਾਬੰਦੀ ਦੌਰਾਨ ਦੋ ਬਿਨਾਂ ਨੰਬਰੀ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਸਵਾਰ 4 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਨ੍ਹਾਂ ਨੂੰ ਮੋਟਰਸਾਈਕਲਾਂ ਦੇ ਕਾਗਜ਼ ਵਿਖਾਉਣ ਲਈ ਕਿਹਾ ਪਰ ਉਹ ਸਬੰਧਤ ਕਾਗਜ਼ਾਤ ਪੇਸ਼ ਨਹੀਂ ਕਰ ਸਕੇ ਅਤੇ ਮੋਟਰਸਾਈਕਲ ਚੋਰੀ ਦੇ ਪਾਏ ਗਏ। ਪੁੱਛਗਿੱਛ ਦੌਰਾਨ ਉਕਤ ਨੌਜਵਾਨਾਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ, ਗੁਰਭੇਜ ਸਿੰਘ ਪੁੱਤਰ ਮੁਖਤਿਆਰ ਸਿੰਘ, ਆਸ਼ੂ ਪੁੱਤਰ ਦਵਿੰਦਰ ਸਿੰਘ ਅਤੇ ਤਨਬੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਪੱਟੀ ਵਜੋਂ ਹੋਈ। ਜਿਨ੍ਹਾਂ ਨੇ ਮੰਨਿਆ ਕਿ ਇਹ ਮੋਟਰਸਾਈਕਲ ਚੋਰੀ ਦੇ ਹਨ। ਡੀ. ਐੱਸ. ਪੀ. ਕੰਵਲਪ੍ਰੀਤ ਸਿੰਘ ਮੰਡ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 190 ਧਾਰਾ 379/411/413 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਡੇਂਗੂ ਬੁਖਾਰ ਦੀ ਲਪੇਟ 'ਚ ਆਉਣ ਨਾਲ ਇੱਕ ਹੋਰ ਮਹਿਲਾਂ ਦੀ ਮੌਤ
NEXT STORY