ਤਰਨਤਾਰਨ/ਸ੍ਰੀ ਗੋਇੰਦਵਾਲ ਸਾਹਿਬ (ਰਮਨ,ਪੰਛੀ)-ਕੇਂਦਰੀ ਜੇਲ੍ਹ ਅੰਦਰੋਂ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 4 ਮੋਬਾਈਲ ਫੋਨ ਅਤੇ ਤਿੰਨ ਸਿਮ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਵੱਲੋਂ ਜੇਲ੍ਹ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਵਾਰਡਾਂ ਦੀ ਚੈਕਿੰਗ ਕਰਦੇ ਹੋਏ 3 ਟੱਚ ਫੋਨ ਅਤੇ 1 ਕੀ ਪੈਡ ਫੋਨ ਬਰਾਮਦ ਕੀਤਾ ਹੈ। ਇਸ ਦੇ ਨਾਲ 3 ਲਵਾਰਿਸ ਹਾਲਤ ਵਿਚ ਸਿਮਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਆਉਣ ਵਾਲੇ 4 ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਾਥੀਆਂ ਸਣੇ ‘ਆਪ’ ’ਚ ਸ਼ਾਮਲ
NEXT STORY