ਪੁਰਾਣਾ ਸ਼ਾਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਪੁਲਸ ਸਟੇਸ਼ਨ ਪੁਰਾਣਾ ਸਾਲਾ ਅਧੀਨ ਆਉਂਦੇ ਪਿੰਡ ਕਰਵਾਲ ਵਿਖੇ ਅਵਾਰਾਂ ਕੁੱਤਿਆਂ ਵੱਲੋਂ ਗੁੱਜਰ ਪਰਿਵਾਰ ਦੀਆਂ ਚਾਰ ਕੀਮਤੀ ਭੇਡਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁੱਜਰ ਲਿਆਕਤ ਅਲੀ ਨੇ ਦੱਸਿਆ ਕਿ ਬੀਤੀ ਰਾਤ ਅਚਾਨਕ ਕੁੱਤਿਆਂ ਦੇ ਝੁੰਡ ਵੱਲੋਂ ਸਾਡੇ ਡੇਰੇ ਅੰਦਰ ਦਾਖਲ ਹੋ ਕੇ ਸਾਡੀਆਂ ਚਾਰ ਕੀਮਤੀ ਭੇਡਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਉਹਨਾਂ ਨੇ ਦੱਸਿਆ ਕਿ ਕੁੱਤਿਆਂ ਵੱਲੋਂ ਇਨ੍ਹਾਂ ਭੇਡਾਂ ਨੂੰ ਕਾਫ਼ੀ ਹੱਦ ਤੱਕ ਨੋਚਿਆ ਗਿਆ ਸੀ ਜਿਸ ਕਾਰਨ ਇਨ੍ਹਾਂ ਚਾਰਾਂ ਭੇਡਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ
ਉਨ੍ਹਾਂ ਕਿਹਾ ਸਾਡਾ ਕਰੀਬ ਇਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਲਾਕੇ ਅੰਦਰ ਆਵਾਰਾ ਕੁੱਤਿਆਂ ਦੀ ਪੂਰੀ ਦਹਿਸ਼ਤ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਡੇ ਸਕੂਲ ਜਾਂਦੇ ਬੱਚਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਲੋਕਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ ਤਾਂ ਕਿ ਇਲਾਕੇ ਅੰਦਰ ਹੋ ਰਹੇ ਨੁਕਸਾਨ ਤੋਂ ਰਾਹਤ ਮਿਲ ਸਕੇ । ਇਨ੍ਹਾਂ ਪੀੜਤ ਪਰਿਵਾਰ ਨੇ ਪ੍ਰਸ਼ਾਸਨ ਨੂੰ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਧੋਕੇ ਵਿਖੇ ਸ਼ਰਾਰਤੀ ਆਨਸਰ ਨੇ ਲਾਈ ਪਾਵਨ ਬਾਈਬਲ ਨੂੰ ਅੱਗ, ਲੋਕਾਂ 'ਚ ਭਾਰੀ ਰੋਸ
NEXT STORY