ਪਠਾਨਕੋਟ(ਸ਼ਾਰਦਾ): ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਸ ਨੇ ਚਾਰ ਨੌਜਵਾਨਾਂ ਨੂੰ 11.57 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਇਲੈਕਟ੍ਰਾਨਿਕ ਕੰਡੇ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਚਾਰਾਂ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬੀਓ Smog ਨੂੰ ਨਾ ਸਮਝੋ Fog, ਛੋਟੀ ਜਿਹੀ ਲਾਪਰਵਾਹੀ ਪੈ ਸਕਦੀ ਭਾਰੀ, ਮਾਹਿਰਾਂ ਨੇ ਦਿੱਤੀ ਸਲਾਹ
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ-2 ਵਿਚ ਤਾਇਨਾਤ ਏ.ਐੱਸ.ਆਈ. ਰਮੇਸ਼ ਕੁਮਾਰ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਸ ਪਾਰਟੀ ਕਾਲਜ ਰੋਡ ਸਥਿਤ ਇਨਕਲੇਵ ਨੇੜੇ ਪਹੁੰਚੀ ਤਾਂ ਉਥੇ ਦੋ ਨੌਜਵਾਨ ਮੋਟਰਸਾਈਕਲ ’ਤੇ ਅਤੇ ਦੋ ਨੌਜਵਾਨ ਐਕਟਿਵਾ ’ਤੇ ਬੈਠੇ ਦਿਖਾਈ ਦਿੱਤੇ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਚਾਰਾਂ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਵਾਹਨਾਂ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ-ਪੰਜਾਬ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਵਿਅਕਤੀ ਦੀ ਮੌਤ, ਪਿੰਡ ’ਚ ਛਾਇਆ ਸੋਗ
ਪੁਲਸ ਅਨੁਸਾਰ ਮੋਟਰਸਾਈਕਲ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 6.02 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ। ਇਸੇ ਤਰ੍ਹਾਂ ਐਕਟਿਵਾ ਦੀ ਡਿੱਗੀ ਵਿਚੋਂ 5.55 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਕੰਡਾ ਮਿਲਿਆ। ਦੋਵਾਂ ਵਾਹਨਾਂ ਵਿਚੋਂ ਕੁੱਲ 11.57 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਬਜਰੀ ਕੰਪਨੀ, ਸੈਣੀ ਮੁਹੱਲਾ ਵਾਸੀ ਅਰਜੁਨ ਕੁਮਾਰ, ਰਵੀ ਕੁਮਾਰ ਅਤੇ ਸਨੀ, ਜਦਕਿ ਲਮੀਨੀ ਵਾਸੀ ਰਾਹੁਲ ਵਜੋਂ ਕੀਤੀ ਹੈ। ਪੁਲਸ ਨੇ ਚਾਰਾਂ ਵਿਰੁੱਧ ਥਾਣਾ ਡਿਵੀਜ਼ਨ ਨੰਬਰ-2 ਵਿਚ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪ੍ਰਸਿੱਧ ਕਾਰੋਬਾਰੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋ ਕਾਰਾਂ ਟਕਰਾਉਣ ਤੋਂ ਬਾਅਦ ਪਲਟੀਆਂ, ਭਾਰੀ ਮਾਲੀ ਨੁਕਸਾਨ
NEXT STORY