ਬਟਾਲਾ (ਸਾਹਿਲ)-ਸਪੇਨ ਭੇਜਣ ਦੇ ਨਾਂ ’ਤੇ 3 ਲੱਖ 60 ਹਜ਼ਾਰ ਠੱਗਣ ਵਾਲੇ ਪਤੀ-ਪਤਨੀ ਸਮੇਤ 3 ਵਿਰੁੱਧ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਆਕਾਸ਼ ਸ਼ਰਮਾ ਪੁੱਤਰ ਸਿਕੰਦਰ ਲਾਲ ਸ਼ਰਮਾ ਵਾਸੀ ਪਿੰਡ ਭੁੱਲਰ ਨੇ ਦੱਸਿਆ ਹੈ ਕਿ ਬਟਾਲਾ ਦੇ ਹੀ ਰਹਿਣ ਵਾਲੇ ਇਕ ਪਤੀ-ਪਤਨੀ ਸਮੇਤ 3 ਲੋਕਾਂ ਨੇ ਮੈਨੂੰ ਸਪੇਨ ਭੇਜਣ ਲਈ 3 ਲੱਖ 60 ਹਜ਼ਾਰ ਰੁਪਏ ਲਏ ਸਨ ਪਰ ਸਬੰਧਤ ਵਿਅਕਤੀਆਂ ਨੇ ਨਾ ਤਾਂ ਮੈਨੂੰ ਸਪੇਨ ਭੇਜਿਆ ਅਤੇ ਨਾ ਹੀ ਮੇਰੇ ਪੈਸੇ ਵਾਪਸ ਕੀਤੇ ਅਤੇ ਅਜਿਹਾ ਕਰਕੇ ਸਬੰਧਤ ਤਿੰਨਾਂ ਨੇ ਮੇਰੇ ਨਾਲ 3 ਲੱਖ 60 ਹਜ਼ਾਰ ਰੁਪਏ ਠੱਗੀ ਮਾਰੀ ਹੈ।
ਉਕਤ ਮਾਮਲੇ ਦੀ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਵੱਲੋਂ ਜਾਂਚ ਕੀਤੇ ਜਾਣ ਉਪਰੰਤ ਐੱਸ. ਐੱਸ. ਪੀ. ਬਟਾਲਾ ਦੇ ਹੁਕਮਾਂ ’ਤੇ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਨੇ ਕਾਰਵਾਈ ਕਰਦਿਆਂ ਸਬੰਧਤ ਪਤੀ-ਪਤਨੀ ਸਮੇਤ 3 ਜਣਿਆਂ ਖ਼ਿਲਾਫ਼ ਧੋਖਾਦੇਹੀ ਕਰਨ ਦੇ ਦੋਸ਼ ਹੇਠ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਹੋਏ ਐਨਕਾਊਂਟਰ ਨੂੰ ਲੈ ਕੇ ਮੁਲਜ਼ਮਾਂ ਬਾਰੇ ਵੱਡਾ ਖ਼ੁਲਾਸਾ, ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਤਾਰ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਿਵਲ ਹਸਪਤਾਲ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ ਅਲਟਰਾਸਾਊਂਡ ਮਸ਼ੀਨ : ਸਿਵਲ ਸਰਜਨ
NEXT STORY