ਗੁਰਦਾਸਪੁਰ (ਵਿਨੋਦ)-ਥਾਣਾ ਸਦਰ ਪੁਲਸ ਗੁਰਦਾਸਪੁਰ ਨੇ 9 ਦੇ ਕਰੀਬ ਨੌਜਵਾਨਾਂ ਨੂੰ ਇਨਕਮ ਟੈਕਸ ਵਿਭਾਗ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਕਰੋੜ ਅੱਠ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 7 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਗਗਨਦੀਪ ਸਿੰਘ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਹਯਾਤਨਗਰ ਥਾਣਾ ਸਦਰ ਗੁਰਦਾਸਪੁਰ ਨੇ ਸ਼ਿਕਾਇਤ ਦਿੱਤੀ ਕਿ ਉਸ ਦੇ ਲੜਕੇ ਹਰਮਨਪ੍ਰੀਤ ਸਿੰਘ ਅਤੇ 8 ਹੋਰ ਬੱਚਿਆਂ ਨੂੰ ਇਨਕਮ ਟੈਕਸ ਵਿਭਾਗ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਪਰ ਨੌਜਵਾਨ 12 ਲੱਖ ਰੁਪਏ, ਕੁੱਲ ਰਕਮ ਇਕ ਕਰੋੜ ਅੱਠ ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਡੀ. ਐੱਸ. ਪੀ. ਸਿਟੀ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਮੁਲਜ਼ਮ ਪਾਏ ਗਏ ਸਤਨਾਮ ਸਿੰਘ ਪੁੱਤਰ ਕਰਤਾਰ ਸਿੰਘ, ਪਾਲਦੀਪ ਸਿੰਘ ਪੁੱਤਰ ਸਤਨਾਮ ਸਿੰਘ, ਨਵਨੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀਆਨ ਗੁਨੋਪੁਰ ਥਾਣਾ ਭੈਣੀ ਮੀਆਂ ਖਾਂ, ਕੁਲਦੀਪ ਰਾਜ ਪੁੱਤਰ ਸੋਮ ਰਾਜ ਵਾਸੀ ਹਯਾਤਨਗਰ, ਸੰਦੀਪ ਬਾਂਸਲ, ਨਵਲ ਕੁਮਾਰ ਝਾਅ, ਸ਼੍ਰੀਕਾਂਤ ਵਾਸੀਆਨ ਤਿਲਕ ਮਾਰਗ ਨਵੀਂ ਦਿੱਲੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਲੁਟੇਰਿਆਂ ਦੀ ਵੱਡੀ ਵਾਰਦਾਤ, ਹਥਿਆਰ ਦੀ ਨੋਕ ’ਤੇ ਲੱਖਾਂ ਰੁਪਏ ਦੇ ਪਟਾਕਿਆਂ ਨਾਲ ਭਰੀ ਪਿਕਅੱਪ ਗੱਡੀ ਖੋਹੀ
NEXT STORY