ਗੁਰਦਾਸਪੁਰ (ਵਿਨੋਦ)– ਗੁਰਦਾਸਪੁਰ ਸਦਰ ਪੁਲਸ ਨੇ ਫਾਇਰ ਬ੍ਰਿਗੇਡ ਵਿਭਾਗ ਵਿੱਚ ਨੌਕਰੀ ਦਿਵਾਉਣ ਦੇ ਨਾਮ ‘ਤੇ ਇਕ ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ‘ਚ ਦੋ ਭਰਾਵਾਂ ਖ਼ਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਗੁਰਦਾਸਪੁਰ ਸਦਰ ਪੁਲਸ ਸਟੇਸ਼ਨ 'ਚ ਤਾਇਨਾਤ ਏ.ਐੱਸ.ਆਈ ਟੇਕ ਰਾਮ ਨੇ ਦੱਸਿਆ ਕਿ ਪਿੰਡ ਚੱਕ ਅਰਾਈਆਂ ਦੀ ਵਸਨੀਕ ਗੁਰਪਿੰਦਰ ਕੌਰ ਪਤਨੀ ਗੁਰਜੀਤ ਸਿੰਘ ਵੱਲੋਂ 30 ਸਤੰਬਰ 2025 ਨੂੰ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਨਿਤਿਨ ਉਰਫ ਲੱਕੀ ਅਤੇ ਉਸ ਦਾ ਭਰਾ ਸੈਮ ਮਸੀਹ ਪੁੱਤਰ ਸਤਪਾਲ ਵਾਸੀ ਪਿੰਡ ਲੱਖੋਵਾਲ ਨੇ ਉਸਦੇ ਪਤੀ ਗੁਰਜੀਤ ਸਿੰਘ ਨੂੰ ਫਾਇਰ ਬ੍ਰਿਗੇਡ ਵਿਭਾਗ ਵਿੱਚ ਨੌਕਰੀ ਦਿਵਾਉਣ ਦੇ ਨਾਮ ‘ਤੇ ਇਕ ਲੱਖ ਰੁਪਏ ਲਏ ਸਨ।
ਇਹ ਵੀ ਪੜ੍ਹੋ- ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ
ਸ਼ਿਕਾਇਤਕਰਤਾ ਅਨੁਸਾਰ ਦੋਸ਼ੀਆਂ ਨੇ ਨਾ ਤਾਂ ਨੌਕਰੀ ਦਿਵਾਈ ਅਤੇ ਨਾ ਹੀ ਲਈ ਗਈ ਰਕਮ ਵਾਪਸ ਕੀਤੀ। ਪੁਲਸ ਅਧਿਕਾਰੀ ਮੁਤਾਬਕ ਇਸ ਸ਼ਿਕਾਇਤ ਦੀ ਜਾਂਚ ਡੀਐੱਸਪੀ ਸਿਟੀ ਗੁਰਦਾਸਪੁਰ ਵੱਲੋਂ ਕੀਤੀ ਗਈ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਦੋਵਾਂ ਭਰਾਵਾਂ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਪੁਲਸ ਹਿਰਾਸਤ 'ਚ ਹੋ ਸਕਦੇ ਵੱਡੇ ਖੁਲਾਸੇ
NEXT STORY