ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)-ਥਾਣਾ ਰੰਗੜ-ਨੰਗਲ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 29 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਪੀ. ਹਰੀਸ਼ ਬਹਿਲ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਲਵਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸਲੋ ਚਾਹਲ ਨੇ ਦੱਸਿਆ ਕਿ ਇਕ ਪਤੀ-ਪਤਨੀ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਉਸ ਨਾਲ 29 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਕੀਤੀ ਜਾਂਚ ਤੋਂ ਬਾਅਦ ਉਨ੍ਹਾਂ ਲਵਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ ਪਤੀ-ਪਤਨੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਰਾਵੀ ਐਕਸਪ੍ਰੈਸ ਦੀ ਚਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
NEXT STORY