ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਸਦਰ ਪੁਲਸ ਨੇ ਅਮਰੀਕਾ ਭੇਜਣ ਦੀ ਆੜ ’ਚ 27 ਲੱਖ 50 ਹਜ਼ਾਰ ਰੁਪਏ ਦੀ ਧੋਖਾਦੇਹੀ ਕਰਨ ਦੇ ਦੋਸ਼ ’ਚ 2 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸਬ-ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਿਲਬਾਗ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਹਰਦੋਛੰਨੀ ਨੇ 12 ਨਵੰਬਰ 2024 ਨੂੰ ਸੀਨੀਅਰ ਪੁਲਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਦੋਸ਼ ਲਗਾਇਆ ਗਿਆ ਸੀ ਕਿ ਦੋਸ਼ੀ ਅਮਨ ਕੋਹਲੀ ਪੁੱਤਰ ਰਾਜ ਕੁਮਾਰ ਵਾਸੀ ਹਰਦੋਛੰਨੀ ਅਤੇ ਅਮਰਜੋਤ ਸਿੰਘ ਪੁੱਤਰ ਤਰਭਵਨ ਸਿੰਘ ਵਾਸੀ ਸ਼ਾਸਤਰੀ ਨਗਰ ਬਟਾਲਾ ਨੇ ਉਸ ਤੋਂ ਉਸ ਦੇ ਲੜਕੇ ਤੇਜਵੀਰ ਸਿੰਘ ਨੂੰ ਅਮਰੀਕਾ ਭੇਜ ਕੇ ਉਸ ਨੂੰ ਉਥੇ ਸੈੱਟ ਕਰਵਾਉਣ ਲਈ 27.5 ਲੱਖ ਰੁਪਏ ਲਏ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ
ਹਾਲਾਂਕਿ ਦੋਸ਼ੀਆਂ ਨੇ ਨਾ ਤਾਂ ਉਸ ਦੇ ਲੜਕੇ ਨੂੰ ਅਮਰੀਕਾ ਭੇਜਿਆ ਹੈ ਅਤੇ ਨਾ ਹੀ ਪੈਸੇ ਵਾਪਸ ਕਰ ਰਹੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਡੀ. ਐੱਸ. ਪੀ. ਡਿਟੈਕਟਿਵ ਗੁਰਦਾਸਪੁਰ ਵਲੋਂ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਜਾਂਚ ਰਿਪੋਰਟ ਦੇ ਆਧਾਰ ’ਤੇ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦਾਸਪੁਰ ਪ੍ਰਸ਼ਾਸਨ ਨੇ ਕੀਤੀ ਵਿਉਂਤਬੰਦੀ
NEXT STORY