ਤਰਨਤਾਰਨ (ਰਮਨ)-ਨੌਜਵਾਨ ਨੂੰ ਅਮਰੀਕਾ ਵਰਕ ਪਰਮਿਟ ’ਤੇ ਭੇਜਣ ਅਤੇ ਉਸਦੀ ਰਿਹਾਇਸ਼ ਦਾ ਪ੍ਰਬੰਧ ਕਰਨ ਦੇ ਨਾਮ ’ਤੇ 43 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਟਰੈਵਲ ਏਜੰਟ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਸਿਮਰਜੀਤ ਕੌਰ ਪਤਨੀ ਸਰਵਨ ਸਿੰਘ ਵਾਸੀ ਭੰਗਵਾਂ ਜ਼ਿਲਾ ਅੰਮ੍ਰਿਤਸਰ ਨੇ ਐੱਸ. ਐੱਸ. ਪੀ. ਨੂੰ ਦਿੱਤੀ ਦਰਖਾਸਤ ’ਚ ਦੱਸਿਆ ਕਿ ਉਸਦੇ ਭਤੀਜੇ ਨੂੰ ਅਮਰੀਕਾ ਵਰਕ ਪਰਮਿਟ ’ਤੇ ਭੇਜਣ ਅਤੇ ਕੰਮ ਦਵਾਉਣ ਦੇ ਨਾਲ-ਨਾਲ ਰਿਹਾਇਸ਼ ਦਾ ਪ੍ਰਬੰਧ ਕਰਵਾਉਣ ਦਾ ਵਾਅਦਾ ਗੁਰਦੇਵ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਸੰਗਵਾਂ ਵੱਲੋਂ ਕੀਤਾ ਗਿਆ ਸੀ, ਜਿਸ ਦੇ ਬਦਲੇ ਉਸ ਪਾਸੋਂ 28 ਲੱਖ ਰੁਪਏ ਦੀ ਨਕਦ ਰਕਮ ਅਤੇ 15 ਲੱਖ ਰੁਪਏ ਆਪਣੇ ਖਾਤੇ ’ਚ ਪਵਾਏ ਗਏ ਸਨ ਪ੍ਰੰਤੂ ਉਸਦੇ ਭਤੀਜੇ ਨੂੰ ਨਾਮ ਤਾਂ ਵਿਦੇਸ਼ ਅਮਰੀਕਾ ਭੇਜਿਆ ਗਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਗਏ। ਇਸ ਦਰਖਾਸਤ ਦੀ ਜਾਂਚ ਅਪਰਾਧ ਸਾਈਬਰ ਕ੍ਰਾਈਮ ਸ਼ਾਖਾ ਤਰਨਤਾਰਨ ਵੱਲੋਂ ਕਰਨ ਤੋਂ ਬਾਅਦ ਟਰੈਵਲ ਏਜੰਟ ਦਾ ਕੰਮ ਕਰਨ ਵਾਲੇ ਗੁਰਦੇਵ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਸੰਗਵਾਂ ਦੇ ਖਿਲਾਫ ਲਗਾਏ ਗਏ ਦੋਸ਼ ਸਾਬਤ ਹੋਏ ਹਨ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਟਰੈਵਲ ਏਜੰਟ ਗੁਰਦੇਵ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਸੰਗਵਾਂ ਦੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
169 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 3 ਵਿਰੁੱਧ ਕੇਸ ਦਰਜ, ਇਕ ਕਾਬੂ
NEXT STORY