ਤਰਨਤਾਰਨ (ਰਮਨ)- ਜ਼ਿਲ੍ਹੇ ’ਚ ਐੱਸ. ਐੱਸ. ਪੀ. ਵੱਲੋਂ ਮਾੜੇ ਅੰਸਰਾਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਸ ਲੜੀ ਦੇ ਤਹਿਤ ਆਏ ਦਿਨ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਦੇ ਤਹਿਤ ਵੀਰਵਾਰ 2 ਹੋਰ ਨਸ਼ਾ ਤਸਕਰਾਂ ਦੀਆਂ 2 ਕਰੋੜ 77 ਲੱਖ 91 ਹਜ਼ਾਰ 357 ਰੁਪਏ ਕੀਮਤ ਵਾਲੀਆਂ ਜਾਇਦਾਦਾਂ ਨੂੰ ਫਰੀਜ਼ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਅਭੀਮੰਨੀਊ ਰਾਣਾ ਨੇ ਦੱਸਿਆ ਕਿ ਵਿਨੇ ਅਗਰਵਾਲ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ ਅੱਠ ਸਾਹਮਣੇ ਕੰਪਨੀ ਬਾਗ ਮਿਲਾਪ ਐਵਨਿਊ ਅੰਮ੍ਰਿਤਸਰ ਦੀ ਕੁੱਲ 2 ਕਰੋੜ 16 ਲੱਖ 41 ਹਜ਼ਾਰ 357 ਰੁਪਏ ਕੀਮਤ ਵਾਲੀ ਜਾਇਦਾਦ, ਅਤੇ ਜੁਗਰਾਜ ਸਿੰਘ ਉਰਫ ਜੱਗਾ ਉੱਤਰ ਮਾਹਨ ਸਿੰਘ ਵਾਸੀ ਭਗੂਪੁਰ ਦੀ ਕੁੱਲ ਰਕਮ 61 ਲੱਖ 50 ਹਜ਼ਾਰ ਰੁਪਏ ਕੀਮਤ ਦੀ ਜਾਇਦਾਦ ਨੂੰ ਫਰੀਜ਼ ਕਰਨ ਸਬੰਧੀ ਘਰਾਂ ਦੇ ਬਾਹਰ ਨੋਟਿਸ ਚਿਪਕਾ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਦੌਰਾਨ ਪੁਲਸ ਵੱਲੋਂ ਗ੍ਰਹਿ ਮੰਤਰਾਲੇ ਨੂੰ ਨਸ਼ਾ ਸਮੱਗਲਰਾਂ ਦੀ ਜਾਇਦਾਦ ਨੂੰ ਫਰੀਦ ਕਰਨ ਲਈ ਲਿਖਿਆ ਗਿਆ ਸੀ ਜਿਸ ਦਾ ਕੰਪੀਟੈਂਟ ਅਥਾਰਟੀ ਵੱਲੋਂ ਆਰਡਰ ਜਾਰੀ ਹੋਣ ਤੋਂ ਤੁਰੰਤ ਬਾਅਦ ਉਕਤ ਦੋਵਾਂ ਨਸ਼ਾ ਤਸਕਰਾਂ ਦੇ ਘਰਾਂ ਬਾਹਰ ਨੋਟਿਸ ਚਿਪਕਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁੱਲ 2 ਕਰੋੜ 77 ਲੱਖ 91 ਹਜ਼ਾਰ 357 ਰੁਪਏ ਦੀਆਂ ਜਾਇਦਾਦਾਂ ਨੂੰ ਫਰੀਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 20 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ ਚਕਨਾਚੂਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਪੁਰਬ ਮੌਕੇ ਨਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤੇ ਪਾਲਕੀ ਪਾਕਿ ਭੇਜੀ (ਵੀਡੀਓ)
NEXT STORY