ਤਰਨਤਾਰਨ (ਰਮਨ)- ਸੀ.ਆਈ.ਏ ਸਟਾਫ ਦੀ ਪੁਲਸ ਨੇ ਨਾਜਾਇਜ਼ ਹਥਿਆਰਾਂ ਨੂੰ ਅੱਗੇ ਸਪਲਾਈ ਕਰਨ ਦਾ ਧੰਦਾ ਕਰਨ ਵਾਲੇ ਇਕ ਗਿਰੋਹ ਦੇ ਘਰ ਛਾਪਾਮਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੁਲਸ ਦੀ ਦਸਤਕ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਜਦਕਿ ਪੁਲਸ ਵੱਲੋਂ ਇਨ੍ਹਾਂ ਦੇ ਘਰ ਲੱਗੀਆਂ ਤਿੰਨ ਗੱਡੀਆਂ ਨੂੰ ਬਰਾਮਦ ਕਰਦੇ ਹੋਏ ਉਨ੍ਹਾਂ ਵਿਚੋਂ ਇਕ ਮੈਗਜ਼ੀਨ 32 ਬੋਰ ਸਮੇਤ 6 ਜ਼ਿੰਦਾ ਰੌਂਦ, ਇਕ ਪਿਸਤੌਲ 30 ਬੋਰ ਦੇਸੀ ਸਮੇਤ 7 ਜ਼ਿੰਦਾ ਰੌਂਦ ਅਤੇ 315 ਬੋਰ ਦੇ 2 ਰੌਂਦ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਏ.ਐੱਸ.ਆਈ ਮਹਿਲ ਸਿੰਘ ਸਮੇਤ ਪੁਲਸ ਪਾਰਟੀ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਹਰੀਕੇ ਪੱਤਣ ਵਿਚ ਰਹਿਣ ਵਾਲੇ ਕੁਝ ਵਿਅਕਤੀ ਨਾਜਾਇਜ਼ ਹਥਿਆਰਾਂ ਨੂੰ ਬਾਹਰੋਂ ਲਿਆ ਕੇ ਇਲਾਕੇ ਵਿਚ ਸਪਲਾਈ ਕਰਨ ਦਾ ਕੰਮ ਕਰਦੇ ਹਨ ਅਤੇ ਬੀਤੇ ਦਿਨ ਉਹ ਹਰੀਕੇ ਪੱਤਣ ਵਿਖੇ ਇਕ ਘਰ ਵਿਚ ਹੋਰ ਸਾਥੀਆਂ ਸਮੇਤ ਗੱਡੀਆਂ ਵਿਚ ਸਵਾਰ ਹੋ ਕੇ ਹਥਿਆਰਾਂ ਦਾ ਲੈਣ-ਦੇਣ ਕਰਨ ਲਈ ਆਏ ਹੋਏ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਅੱਧੇ ਦਿਨ ਦੀ ਛੁੱਟੀ
ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਮਿਲੀ ਸੂਚਨਾ ਤੋਂ ਬਾਅਦ ਇਕ ਵਿਸ਼ੇਸ਼ ਟੀਮ ਬਣਾ ਕੇ ਜਦੋਂ ਪੁਲਸ ਪਾਰਟੀ ਵੱਲੋਂ ਹਰੀਕੇ ਵਿਖੇ ਘਰ ਵਿਚ ਛਾਪੇਮਾਰੀ ਕੀਤੀ ਗਈ ਤਾਂ ਇਸ ਦੌਰਾਨ ਮੁਲਜ਼ਮ ਪੁਲਸ ਪਾਰਟੀ ਨੂੰ ਵੇਖਦੇ ਹੋਏ ਆਪਣੀਆਂ ਗੱਡੀਆਂ ਮੌਕੇ ’ਤੇ ਛੱਡ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਵੱਲੋਂ ਇਕ ਸਵਿਫਟ ਕਾਰ, ਇਕ ਆਈ-20 ਕਾਰ ਅਤੇ ਇਕ ਇਨੋਵਾ ਕਾਰ ਨੂੰ ਕਬਜ਼ੇ ਵਿਚ ਲੈਂਦੇ ਹੋਏ ਉਨ੍ਹਾਂ ਵਿਚੋਂ ਇਕ ਮੈਗਜ਼ੀਨ 32 ਬੋਰ ਸਮੇਤ 6 ਜ਼ਿੰਦਾ ਰੌਂਦ, ਇਕ ਪਿਸਤੌਲ 30 ਬੋਰ ਦੇਸੀ ਸਮੇਤ 7 ਜ਼ਿੰਦਾ ਰੌਂਦ ਅਤੇ 315 ਬੋਰ ਦੇ 2 ਰੌਂਦ ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਹਰੀਕੇ ਵਿਖੇ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਤਰਲੋਕ ਸਿੰਘ ਅਤੇ ਜਗਪ੍ਰੀਤ ਸਿੰਘ ਉਰਫ ਜੱਗਾ ਪੁੱਤਰ ਗੁਰਚਰਨ ਸਿੰਘ ਵਾਸੀਆਨ ਹਰੀਕੇ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਇਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ
NEXT STORY