ਅੰਮ੍ਰਿਤਸਰ (ਸੰਜੀਵ)-ਵਿਆਹੁਤਾ ਔਰਤ ਨਾਲ ਸਮੂਹਿਕ ਜਬਰ-ਜ਼ਨਾਹ ਦੇ ਮਾਮਲੇ ਵਿਚ ਥਾਣਾ ਭਿੰਡੀ ਸੈਦਾ ਦੀ ਪੁਲਸ ਨੇ ਅਜੀਤ ਸਿੰਘ, ਜੱਬਾ ਸਿੰਘ, ਸੁਖਚੈਨ ਸਿੰਘ, ਸੁੱਖਾ ਸਿੰਘ ਅਤੇ ਕੁਲਦੀਪ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ। ਕੋਮਲ (ਕਾਲਪਨਿਕ ਨਾਮ) ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਅਤੇ ਪਤੀ ਨਾਲ ਘਰ ਵਿਚ ਮੌਜੂਦ ਸੀ ਜਦੋਂ ਮੁਲਜ਼ਮ ਉਨ੍ਹਾਂ ਦੇ ਘਰ ਵਿਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ, ਮੁਲਜ਼ਮਾਂ ਨੇ ਉਸ ਦੇ ਪਤੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਅਤੇ ਉੱਥੋਂ ਭੱਜ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਇਸ ਤੋਂ ਬਾਅਦ ਉਸ ਨੇ ਇਸ ਬਾਰੇ ਪੁਲਸ ਨੂੰ ਸ਼ਿਕਾਇਤ ਕੀਤੀ। ਇਸ ਰੰਜਿਸ਼ ਕਾਰਨ 9 ਅਗਸਤ 2022 ਨੂੰ ਰਾਤ 8:30 ਵਜੇ ਦੇ ਕਰੀਬ, ਉਹ ਘਰ ਵਿੱਚ ਇਕੱਲੀ ਸੀ ਜਦੋਂ ਮੁਲਜ਼ਮਾਂ ਦਾਖਲ ਹੋਏ ਅਤੇ ਉਸ ਨੂੰ ਚੁੱਕ ਕੇ ਇੱਕ ਕਮਰੇ ਵਿੱਚ ਲੈ ਗਏ, ਜਿੱਥੇ ਮੁਲਜ਼ਮਾ ਨੇ ਉਸ ਨਾਲ ਜ਼ਬਰਦਸਤੀ ਸਮੂਹਿਕ ਬਲਾਤਕਾਰ ਕੀਤਾ ਅਤੇ ਉਸ ਨੂੰ ਧਮਕੀਆਂ ਦੇਣ ਤੋਂ ਬਾਅਦ ਫਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੰਗਰ ਪਿੱਛੇ ਲੜ ਪਿਆ ਗੈਂਗਸਟਰ ਗੁਰਕੀਰਤ ਘੁੱਗੀ! ਕਮਾਂਡੋ ਦੀ ਪਾੜੀ ਵਰਦੀ
NEXT STORY