ਬਟਾਲਾ,(ਬੇਰੀ, ਮਠਾਰੂ): ਪੁਲਸ ਜ਼ਿਲਾ ਬਟਾਲਾ ਵਲੋਂ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਜ਼ਿਲਾ ਬਟਾਲਾ ਵੱਲੋਂ ਨਸ਼ੇ ਵਿਰੁੱਧ ਸਪੈਸ਼ਲ ਚਲਾਈ ਮੁਹਿੰਮ ਤਹਿਤ ਐੱਸ. ਆਈ. ਦਲਜੀਤ ਸਿੰਘ, ਐੱਸ. ਆਈ. ਸੁਖਵਿੰਦਰ ਸਿੰਘ, ਸਪੈਸ਼ਲ ਬ੍ਰਾਂਚ ਬਟਾਲਾ ਤੇ ਏ. ਐੱਸ. ਆਈ. ਵਿਜੇ ਕੁਮਾਰ, ਇੰਚਾਰਜ ਚੌਕੀ ਸ਼ੇਖੂਪੁਰ ਸਮੇਤ ਸਾਥੀ ਕਰਮਚਾਰੀਆਂ ਨਾਲ ਟੀ-ਪੁਆਇੰਟ ਮਰੜ, ਨਜ਼ਦੀਕ ਸ਼ੇਖੂਪੁਰ ਸਕੂਲ ਵਿਖੇ ਸਪੈਸ਼ਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਸਵਿਫਟ ਗੱਡੀ, ਜੋ ਅੰਮ੍ਰਿਤਸਰ ਵੱਲੋਂ ਆ ਰਹੀ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਪੁਲਸ ਪਾਰਟੀ ਨੂੰ ਵੇਖ ਕੇ ਗੱਡੀ ਪਿੱਛੇ ਮੋੜ ਕੇ ਭਜਾਉਣ ਲੱਗਾ। ਜਿਸ ਦੌਰਾਨ ਉਸ ਨੂੰ ਕਾਬੂ ਕਰ ਲਿਆ ਗਿਆ।
ਉਸਨੇ ਆਪਣਾ ਨਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਗੋਲੀ ਪੁੱਤਰ ਕਸ਼ਮੀਰ ਸਿੰਘ ਵਾਸੀ ਕੋਟਲੀ ਸੂਰਤ ਮੱਲ੍ਹੀ ਦੱਸਿਆ। ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 260 ਗ੍ਰਾਮ ਹੈਰੋਇਨ ਤੇ ਸਵਿਫਟ ਕਾਰ ਬਰਾਮਦ ਕਰ ਕੇ ਮੁਕੱਦਮਾ ਥਾਣਾ ਸਦਰ ਬਟਾਲਾ ਦਰਜ ਕੀਤਾ ਗਿਆ।
ਡੀ. ਐੱਸ. ਪੀ. ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਉਰਫ ਗੋਲੀ, ਜੋ ਕਿ ਗੈਂਗਸਟਰ ਹੈ ਤੇ ਥਾਣਾ ਕੋਟਲੀ ਸੂਰਤ ਮੱਲੀਆਂ ਦਾ ਬੀ. ਸੀ. ਵੀ ਹੈ। ਉਸ ਖਿਲਾਫ ਖਿਲਾਫ ਪਹਿਲਾ ਵੀ ਦਰਜਨ ਦੇ ਕਰੀਬ ਮੁਕੱਦਮੇ ਦਰਜ ਹਨ। ਪੁੱਛਗਿੱਛ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਗੋਲੀ ਨੇ ਮੰਨਿਆ ਕਿ ਉਹ ਇਹ ਹੈਰੋਇਨ ਜਰਨੈਲ ਸਿੰਘ ਉਰਫ ਜੈਲੀ ਪੁੱਤਰ ਤਜਿੰਦਰ ਸਿੰਘ ਵਾਸੀ ਤਲਵੰਡੀ ਦੋਸੰਧਾ ਥਾਣਾ ਕੱਥੂਨੰਗਲ ਪਾਸੋਂ ਲਿਆ ਕੇ ਬਟਾਲਾ ਦੇ ਏਰੀਆਂ 'ਚ ਵੇਚਦਾ ਸੀ, ਜੋ ਗੁਰਪ੍ਰੀਤ ਸਿੰਘ ਉਰਫ ਗੋਪੀ ਉਰਫ ਗੋਲੀ ਦੀ ਨਿਸ਼ਾਨਦੇਹੀ 'ਤੇ ਜਰਨੈਲ ਸਿੰਘ ਉਰਫ ਜੈਲੀ ਉਕਤ ਨੂੰ ਪਿੰਡ ਕੋਟਲਾ ਸਰਫ ਤੋਂ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਤੇ 1 ਐਕਟਿਵਾ ਬਿਨਾਂ ਨੰਬਰੀ ਬਰਾਮਦ ਕੀਤੀ।
ਇਸੇ ਤਰ੍ਹਾਂ, ਸੀ. ਆਈ. ਏ. ਸਟਾਫ ਬਟਾਲਾ ਨੇ ਰਾਜਬਲਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭਗਤੂਪੁਰ ਅਤੇ ਹਰਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਤਾਰਾਗੜ੍ਹ, ਜੰਡਿਆਲਾ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 23 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਥਾਣਾ ਸਿਵਲ ਲਾਈਨ ਬਟਾਲਾ ਕੇਸ ਦਰਜ ਕੀਤਾ ਗਿਆ। ਉਕਤ ਮੁਲਜ਼ਮਾਂ ਦਾ ਅਦਾਲਤ ਤੋਂ ਪੁਲਸ ਰਿਮਾਂਡ ਹਾਸਲ ਕਰ ਕੇ ਪੁੱਛ-ਗਿੱਛ ਕੀਤੀ ਜਾਵੇਗੀ, ਜਿਨ੍ਹਾਂ ਪਾਸੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਮੌਕੇ ਐੱਸ. ਐੱਚ. ਓ. ਹਰਸ਼ਰਨਪ੍ਰੀਤ ਸਿੰਘ, ਐੱਸ. ਐੱਚ. ਓ. ਸੁਖਵਿੰਦਰ ਸਿੰਘ, ਸਬ-ਇੰਸਪੈਕਟਰ ਦਲਜੀਤ ਸਿੰਘ ਪੱਡਾ, ਏ. ਐੱਸ. ਆਈ. ਵਿਜੇ ਕੁਮਾਰ, ਏ. ਐੱਸ. ਆਈ. ਬਲਵਿੰਦਰ ਸਿੰਘ ਤੇ ਏ. ਐੱਸ. ਆਈ. ਰਾਜ ਕੁਮਾਰ ਵੀ ਹਾਜ਼ਰ ਸਨ।
ਜਲਿਆਂਵਾਲਾ ਬਾਗ ਦੀ ਸਫਾਈ ਸਬੰਧੀ ਨਿਗਮ ਦੀ ਖੁੱਲ੍ਹੀ ਪੋਲ
NEXT STORY