ਤਰਨਤਾਰਨ (ਰਮਨ)-ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਪ੍ਰਾਪਤ ਹੋਈ, ਜਦੋਂ ਵਿਦੇਸ਼ ਵਿਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦੇ ਇਸ਼ਾਰੇ ਉਪਰ 2 ਵਿਅਕਤੀਆਂ ਦਾ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਨੇ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੌਰਾਨ ਪੁੱਛਗਿੱਛ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਫੌਜੀ ਨੇ 6 ਸਾਲ ਤੱਕ ਔਰਤ ਦੀ ਰੋਲੀ ਪੱਤ, ਵਿਆਹ ਦੀ ਗੱਲ ਕਰਨ 'ਤੇ ਦਿੱਤੀ ਧਮਕੀ, ਕਿਹਾ- 'ਬੰਦੇ ਮਾਰਨਾ ਰੋਜ਼ ਦਾ ਕੰਮ ਹੈ'
ਪ੍ਰੈੱਸ ਕਾਨਫਰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ ਮੈਡਮ ਰਵਜੋਤ ਗਰੇਵਾਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਹਿਚਾਣ ਸਰਦੂਲ ਸਿੰਘ ਉਰਫ ਦੌਲਾ ਪੁੱਤਰ ਕਾਲਾ ਸਿੰਘ ਵਾਸੀ ਲੁਹਾਰ ਜ਼ਿਲਾ ਤਰਨਤਾਰਨ ਅਤੇ ਹਰਪਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਐੱਸ.ਐੱਸ.ਪੀ ਗਰੇਵਾਲ ਨੇ ਦੱਸਿਆ ਕਿ ਬੀਤੀ 29 ਸਤੰਬਰ ਦੀ ਸ਼ਾਮ ਸਮੇਂ ਸਰਦੂਲ ਸਿੰਘ ਉਰਫ ਦੌਲਾ ਅਤੇ ਹਰਪਾਲ ਸਿੰਘ ਵੱਲੋਂ ਨੂੰ ਨੌਸ਼ਹਿਰਾ ਪੰਨੂਆਂ ਵਿਖੇ ਨਿਸ਼ਾਨ ਚੌਧਰੀ ਉਰਫ ਹੈਪੀ ਪੁੱਤਰ ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
ਇਸੇ ਤਰ੍ਹਾਂ ਦੋਵਾਂ ਮੁਲਜ਼ਮਾਂ ਵੱਲੋਂ ਬੀਤੀ 7 ਅਕਤੂਬਰ ਨੂੰ ਪਿੰਡ ਰੂੜੀਵਾਲਾ ਵਿਖੇ ਅਜੈਬ ਸਿੰਘ ਪੁੱਤਰ ਮੱਸਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਗੈਂਗਸਟਰ ਸਤਨਾਮ ਸਿੰਘ ਸੱਤਾ ਵੱਲੋਂ ਸੋਸ਼ਲ ਮੀਡੀਆ ਪੇਜ ਉਪਰ ਪੋਸਟ ਪਾਉਂਦੇ ਹੋਏ ਕਤਲ ਦੀ ਜ਼ਿੰਮੇਵਾਰੀ ਵੀ ਲੈ ਲਈ ਗਈ ਸੀ। ਐੱਸ.ਐੱਸ.ਪੀ ਗਰੇਵਾਲ ਨੇ ਦੱਸਿਆ ਕਿ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ ਨਿਸ਼ਾਨ ਚੌਧਰੀ ਦੇ ਕਤਲ ਪਿੱਛੇ ਵਜ੍ਹਾ ਰੰਜਿਸ਼ ਗੈਂਗਸਟਰ ਸਤਨਾਮ ਸਿੰਘ ਸੱਤਾ ਦੇ ਚਚੇਰੇ ਭਰਾ ਦੀ ਮੌਤ ਦਾ ਬਦਲਾ ਲੈਣਾ ਦੱਸਿਆ ਗਿਆ ਹੈ। ਜਦ ਕਿ ਰੂੜੀ ਵਾਲਾ ਵਿਖੇ ਅਜੈਬ ਸਿੰਘ ਦੀ ਹੱਤਿਆ ਪਿੱਛੇ ਰੰਜਿਸ਼ ਪੁਲਸ ਨੂੰ ਮੁਖਬਰੀ ਕਰਨਾ ਦੱਸਿਆ ਗਿਆ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਉਪਰੰਤ ਬਰੀਕੀ ਨਾਲ ਪੁੱਛਗਿੱਛ ਕਰਨ ਦੌਰਾਨ ਕਈ ਹੋਰ ਖੁਲਾਸੇ ਅਤੇ ਮੁਲਜ਼ਮਾਂ ਦੀ ਸ਼ਮੂਲੀਅਤ ਹੋਣ ਦੇ ਅਸਾਰ ਹਨ। ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ, ਸੀ.ਆਈ.ਏ ਸਟਾਫ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣਾ ਚੋਹਲਾ ਸਾਹਿਬ ਦੇ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ, ਪੀ.ਆਰ.ਓ ਜਗਦੀਪ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਨੇ ਅਕਾਲੀ ਦਲ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਦੀ ਬਿਲਡਿੰਗ ’ਤੇ ਚਲਾਇਆ ਪੀਲਾ ਪੰਜਾ
NEXT STORY