ਤਰਨਤਾਰਨ (ਰਮਨ)- ਗੈਂਗਸਟਰ ਦੇ ਨਾਮ ਉਪਰ 2 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲਾ ਇਕ ਮੁਲਜ਼ਮ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਸ ਦੇ ਖਿਲਾਫ ਪਰਚਾ ਦਰਜ ਕਰਨ ਉਪਰੰਤ ਪੁਲਸ ਨੇ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਗੁਰਪਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਭੁੱਲਰ ਵੱਲੋਂ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਬਿਆਨ ਦਰਜ ਕਰਵਾਇਆ ਗਿਆ ਸੀ ਕਿ ਬੀਤੀ ਚਾਰ ਜਨਵਰੀ ਨੂੰ ਉਸ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਦੱਸਿਆ ਅਤੇ 2 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਫੋਨ ਕਰਨ ਵਾਲੇ ਨੇ ਕਿਹਾ ਕਿ ਜੇ ਫਿਰੌਤੀ ਦੀ ਰਕਮ ਨਾ ਦਿੱਤੀ ਤਾਂ ਜਾਣ ਤੋਂ ਮਾਰ ਦਿੱਤਾ ਜਾਵੇਗਾ। ਮੁਲਜ਼ਮ ਵੱਲੋਂ 5 ਜਨਵਰੀ ਨੂੰ ਫਿਰ ਤੋਂ ਫੋਨ ਕਾਲ ਕਰਦੇ ਹੋਏ ਧਮਕੀ ਦਿੱਤੀ ਗਈ । ਜਿਸ ਦੇ ਸਬੰਧ ਵਿਚ ਪੁਲਸ ਨੇ 8 ਜਨਵਰੀ ਨੂੰ ਥਾਣਾ ਸਦਰ ਵਿਖੇ ਪਰਚਾ ਦਰਜ ਕਰਦੇ ਹੋਏ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ। ਡੀ.ਐੱਸ.ਪੀ ਸੋਨੀ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਵੱਲੋਂ ਇਸ ਮਾਮਲੇ ਵਿਚ ਜਸ਼ਨਪ੍ਰੀਤ ਸਿੰਘ ਉਰਫ ਭੂੰਡੀ ਪੁੱਤਰ ਹਰਜੀਤ ਸਿੰਘ ਵਾਸੀ ਬਾਠ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਗੈਂਗਸਟਰ ਬਣ ਕੇ 2 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਇਕ ਮੋਬਾਈਲ ਫੋਨ ਅਤੇ ਪੈਨ ਡਰਾਈਵ ਬਰਾਮਦ ਕਰਦੇ ਹੋਏ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਥੇਦਾਰ ਵੱਲੋਂ ਸਪਸ਼ਟੀਕਰਨ ਦਾ ਸਮਾਂ ਬਦਲੇ ਜਾਣ 'ਤੇ ਬੋਲੇ CM ਮਾਨ- 'ਮੈਂ ਸਵੇਰੇ 10 ਵਜੇ ਹਾਜ਼ਰ ਹੋਣ ਲਈ ਤਿਆਰ'
NEXT STORY