ਗੁਰਦਾਸਪੁਰ (ਹਰਮਨ)- ਪਿਛਲੇ ਦਿਨੀਂ ਪੰਜਾਬ ਰੋਡਵੇਜ਼, ਪਨਬੱਸ ਕਟਰੈਕਟ ਵਰਕਰ ਯੂਨੀਅਨ ਵੱਲੋਂ ਬੱਸ ਸਟੈਂਡ ਗੁਰਦਾਸਪੁਰ ਵਿਖੇ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਦੀ ਕੀਤੀ ਗਈ ਮੰਗ ਦੇ ਚਲਦਿਆਂ ਅੱਜ ਪੰਜਾਬ ਰੋਡਵੇਜ਼ ਬਟਾਲਾ ਡਿਪੂ ਦੇ ਜਨਰਲ ਮੈਨੇਜਰ ਮਧੂ ਪੁਸ਼ਪ ਨੇ ਗੁਰਦਾਸਪੁਰ ਦੇ ਬੱਸ ਸਟੈਂਡ ਦਾ ਦੌਰਾ ਕੀਤਾ। ਯੂਨੀਅਨ ਦੇ ਆਗੂਆਂ ਨੇ ਉਨ੍ਹਾਂ ਨੂੰ ਪੱਤਰ ਸੌਂਪ ਕੇ ਦੱਸਿਆ ਕਿ ਬੱਸ ਸਟੈਂਡ ਗੁਰਦਾਸਪੁਰ ਵਿਖੇ ਐਂਟਰੀ ਗੇਟ ਗਲਤ ਸਾਈਡ ਵਿਚ ਹੋਣ ਕਾਰਨ ਪ੍ਰੇਸ਼ਾਨੀ ਆ ਰਹੀ ਹੈ। ਪਠਾਨਕੋਟ ਅਤੇ ਮੁਕੇਰੀਆਂ ਸਾਈਡ ਤੋਂ ਆਉਣ ਵਾਲੀਆਂ ਬੱਸਾਂ ਦੀ ਐਂਟਰੀ ਗਲਤ ਸਾਈਡ ’ਤੇ ਰੱਖੀ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਇਕ ਕਿਲੋਮੀਟਰ ਦੇ ਕਰੀਬ ਗਲਤ ਸਾਈਡ ’ਤੇ ਜਾਣਾ ਪੈਂਦਾ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ 'ਚ ਅੱਜ ਹੋਣ ਜਾ ਰਿਹਾ ਵੱਡਾ ਬਦਲਾਅ, 7 ਜ਼ਿਲ੍ਹਿਆਂ ਲਈ Alert ਜਾਰੀ
ਐਂਟਰੀ ਗੇਟ 'ਤੇ ਕਿਸੇ ਤਰ੍ਹਾਂ ਦੀ ਰੋਕ ਟੋਕ ਨਾ ਹੋਣ ਕਾਰਨ ਚਾਰ ਪਹੀਆ ਅਤੇ ਦੋ ਪਹੀਆ ਵਾਹਨ ਬੱਸ ਸਟੈਂਡ ਦੇ ਅੰਦਰ ਆ ਜਾਂਦੇ ਹਨ ਜਿਸ ਕਾਰਨ ਦੁਰਘਟਨਾਵਾਂ ਦਾ ਡਰ ਬਣਿਆ ਰਹਿੰਦਾ ਹੈ। ਬਸ ਸਟੈਂਡ ਤੇ ਕੋਈ ਇੰਕੁਆਇਰੀ ਕਾਂਊਟਰ ਨਹੀਂ ਹੈ ਤੇ ਨਾ ਹੀ ਪੁਲਸ ਸੁਰੱਖਿਆ ਹੈ। ਬੱਸ ਸਟੈਂਡ ’ਤੇ ਪੀਣ ਦੇ ਪਾਣੀ ਦੀ ਵੀ ਪੂਰੀ ਵਿਵਸਥਾ ਨਹੀਂ ਹੈ। ਇਸ ਕਾਰਨ ਉਨ੍ਹਾਂ ਵੱਲੋਂ ਜੀਐੱਮ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਇਸ ਕਾਰਨ ਅੱਜ ਜੀ. ਐੱਮ ਨੇ ਅੱਜ ਬੱਸ ਸਟੈਂਡ ਗੁਰਦਾਸਪੁਰ ਦਾ ਦੌਰਾ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸਮੱਸਿਆਵਾਂ ਹੱਲ ਨਾ ਕੀਤੀਆਂ ਗਈਆਂ ਤਾਂ ਉਹ ਅਗਲੀ ਰੂਪ ਰੇਖਾ ਤਿਆਰ ਕਰਨਗੇ। ਜੀ. ਐੱਮ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਲਦੀ ਹੀ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ- Punjab: ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, 10 ਮਹੀਨੇ ਦੇ ਮਾਸੂਮ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ 'ਚ ਅੱਜ ਹੋਣ ਜਾ ਰਿਹਾ ਵੱਡਾ ਬਦਲਾਅ, 7 ਜ਼ਿਲ੍ਹਿਆਂ ਲਈ Alert ਜਾਰੀ
NEXT STORY