ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵੱਜੋਂ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਸਵਾਲ ਚੁੱਕੇ ਜਾ ਰਹੇ ਸਨ। ਇਹ ਸਾਰੇ ਵਿਵਾਦ ਦਰਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਰਹਿ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਵੱਡੀ ਖ਼ਬਰ, ਕੱਲ੍ਹ ਤੋਂ ਨਹੀਂ ਕੱਟੀ ਜਾਵੇਗੀ ਇਕ ਵੀ ਪਰਚੀ
ਵੀਡੀਓ ਸੰਦੇਸ਼ ਵਿਚ ਭਾਵੁਕ ਹੁੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਬੇਦਾਗ ਜਾ ਰਿਹਾ ਹਾਂ। ਸੇਵਾ ਦੌਰਾਨ ਜੇਕਰ ਮੇਰੇ ਕੋਲੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਂ ਖਿਮਾ ਦਾ ਯਾਚਕ ਹਾਂ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ਖ਼ਿਲਾਫ਼ ਨਿੱਜੀ ਹਮਲੇ ਕਰ ਰਿਹਾ ਹੈ। ਮੈਨੂੰ ਵਲਟੋਹਾ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਲਟੋਹਾ ਦੀ ਪੁਸ਼ਤ-ਪਨਾਹੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਕਰ ਰਿਹਾ ਹੈ। ਵਲਟੋਹਾ ਨੇ ਹੁਣ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ। ਮੇਰੇ ਪਰਿਵਾਰ ਨੂੰ ਨੰਗਿਆਂ ਕਰਨ ਦੇ ਸੁਨੇਹੇ ਭਿਜਵਾਏ ਜਾ ਰਹੇ । ਮੇਰੀ ਜਾਤ ਤੱਕ ਪਰਖੀ ਗਈ। ਮੈਂ ਕਦੇ ਸੋਚਿਆ ਨਹੀਂ ਸੀ ਕਿ ਵਿਰਸਾ ਸਿੰਘ ਵਲਟੋਹਾ ਇੰਨਾ ਘਟੀਆ ਅਤੇ ਇੰਨਾ ਹੇਠਾਂ ਡਿੱਗੇਗਾ। ਇਹੋ ਜਿਹੇ ਹਾਲਾਤ ਵਿਚ ਅਸੀਂ ਤਖ਼ਤ ਦੀ ਸੇਵਾ ਨਹੀਂ ਕਰ ਸਕਦੇ। ਇਹ ਸਾਰੀਆਂ ਗੱਲਾਂ ਮੇਰੇ ਬਰਦਾਸ਼ਤ ਤੋਂ ਬਾਹਰ ਹਨ। ਇਸ ਸਭ ਦੇ ਬਾਵਜੂਦ ਮੇਰੀ ਸੰਸਥਾ ਸ਼੍ਰੋਮਣੀ ਕਮੇਟੀ ਇਸ ਸਾਰੇ ਮਾਮਲੇ ਵਿਚ ਚੁੱਪ ਹੈ। ਜਿੱਥੇ ਮੈਂ ਇਕ ਜੱਥੇਦਾਰ ਹਾਂ ਉਥੇ ਮੈਂ ਧੀਆਂ ਦਾ ਪਿਓ ਵੀ ਹਾਂ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਅਤੇ ਮੇਰੀ ਬੇਨਤੀ ਹੈ ਕਿ ਅਸਤੀਫ਼ਾ ਪ੍ਰਵਾਨ ਕੀਤਾ ਜਾਵੇ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ
ਉਹ ਜਥੇਦਾਰੀ ਤੋਂ ਅਸਤੀਫ਼ਾ ਦੇ ਰਹੇ ਹਨ। ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਜਿਹੜੀ ਵੀ ਸਹੂਲਤ ਅਤੇ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਹ ਵਾਪਸ ਕਰਦੇ ਹਨ, ਉਹ ਇਨ੍ਹਾਂ ਅਫੋਰਡ ਨਹੀਂ ਕਰ ਸਕਦੇ। ਉਹ ਇਕ ਨਿਮਾਣੇ ਸਿੱਖ ਵਾਂਗ ਛੋਟੇ ਜਿਹੇ ਘਰ ਵਿਚ ਰਹਿੰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਉਨ੍ਹਾਂ ਅੱਗੇ ਕਿਹਾ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਨੇ ਮੈਨੂੰ ਪੜ੍ਹਾਇਆ ਅਤੇ ਮੁਕਤਸਰ ਸਾਹਿਬ ਦਾ ਹੈੱਡ ਗ੍ਰੰਥੀ ਬਣਾਇਆ। ਮੈਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਦਿੱਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਦਿੱਤੀ। ਮੈਂ ਮਾਣ ਨਾਲ ਕਹਿੰਦਾ ਹਾਂ ਕਿ ਸਿੱਖ ਸੰਸਥਾਵਾਂ ਵੱਲੋਂ ਮੇਰੇ ਸਿਰ 'ਤੇ ਰੱਖੀ ਗਈ ਪੱਗ ਨੂੰ ਮੈਂ ਮਾਣ ਨਾਲ ਘਰ ਲੈ ਕੇ ਜਾ ਰਿਹਾ ਹਾਂ, ਇਸ ਨੂੰ ਕੋਈ ਦਾਗ ਤੱਕ ਨਹੀਂ ਲੱਗਣ ਦਿੱਤਾ, ਮੈਂ ਬੇਦਾਗ ਹੋ ਕੇ ਘਰ ਜਾ ਰਿਹਾ ਹਾਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿੰਡ ਢੱਡੇ ’ਚ ਧੰਨਾ ਸਿੰਘ ਦੀ ਹੋ ਗਈ 'ਧੰਨ-ਧੰਨ', ਬਣੇ ਸਰਪੰਚ, ਮਨਾਇਆ ਗਿਆ ਜਸ਼ਨ
NEXT STORY