ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਾਰੀ ਕੀਤੇ ਗਏ 72 ਘੰਟੇ ਦੇ ਨੋਟਿਸ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਸੱਚਾਈ ਨੂੰ ਸਾਹਮਣੇ ਲਿਆਉਣਾ ਉਨ੍ਹਾਂ ਦੀ ਪੰਥਕ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ
ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 18 ਤਾਰੀਖ ਨੂੰ ਜਲੰਧਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਮੁੱਦੇ ਉਠਾਏ ਸਨ। ਇਸ ਤੋਂ ਅਗਲੇ ਹੀ ਦਿਨ, 19 ਤਾਰੀਖ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਮੀਟਿੰਗ ਵਿੱਚ ਉਨ੍ਹਾਂ ਨੂੰ 72 ਘੰਟੇ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ। ਗਿਆਨੀ ਰਘਬੀਰ ਸਿੰਘ ਅਨੁਸਾਰ, ਉਨ੍ਹਾਂ ਨੂੰ ਇਸ ਨੋਟਿਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਮਿਲੀ ਕਿਉਂਕਿ ਉਹ ਉਸ ਸਮੇਂ ਪੰਜਾਬ ਤੋਂ ਬਾਹਰ ਸਨ।
ਇਹ ਵੀ ਪੜ੍ਹੋ- ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਕਈ ਗੰਭੀਰ ਸਵਾਲ ਚੁੱਕੇ
ਗਿਆਨੀ ਰਘਬੀਰ ਸਿੰਘ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਦੀ ਵਿਕਰੀ ਮਨਮਰਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸੌਦਿਆਂ ਵਿੱਚ ਭ੍ਰਿਸ਼ਟਾਚਾਰ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਜਾਇਦਾਦ ਦੀ ਰੱਖਿਆ ਕਰਨਾ ਕਮੇਟੀ ਦੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਫੈਸਲਿਆਂ ਵਿੱਚ ਪਾਰਦਰਸ਼ਤਾ ਦੀ ਕਮੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚਣ ਦੇ ਮਾਮਲੇ ਵਿੱਚ ਵੀ ਬੇਨਿਯਮੀਆਂ ਦੇ ਦੋਸ਼ ਲਾਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ, ਪਾਣੀ 'ਚੋਂ ਨਿਕਲਿਆ ਜਿਊਂਦਾ ਚੂਹਾ
ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ਨੂੰ ਅਤਿ ਗੰਭੀਰ ਦੱਸਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਜਥੇਦਾਰ ਨੂੰ ਹਟਾਉਣ 'ਤੇ ਸਵਾਲ ਉਨ੍ਹਾਂ ਨੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਧਾਰਮਿਕ ਮਰਿਆਦਾਵਾਂ ਦੇ ਅਨੁਕੂਲ ਨਹੀਂ ਸੀ। ਉਨ੍ਹਾਂ ਅਨੁਸਾਰ, ਹੁਕਮਨਾਮੇ ਦੀ ਪਾਲਣਾ ਨਾ ਕੀਤੇ ਜਾਣ ਕਾਰਨ ਹੀ ਉਨ੍ਹਾਂ ਨੂੰ ਹਟਾਇਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
ਅਗਲੀ ਰਣਨੀਤੀ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਕੋਲ ਆਪਣੇ ਵੱਲੋਂ ਉਠਾਏ ਗਏ ਹਰ ਸਵਾਲ ਨਾਲ ਸਬੰਧਤ ਦਸਤਾਵੇਜ਼ ਅਤੇ ਸਬੂਤ ਮੌਜੂਦ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ 72 ਘੰਟੇ ਦੇ ਅੰਦਰ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਵੇ, ਨਹੀਂ ਤਾਂ ਉਹ ਸਾਰੇ ਤੱਥ ਸੰਗਤ ਦੇ ਸਾਹਮਣੇ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਵਿਰੁੱਧ ਨਹੀਂ, ਸਗੋਂ ਪੰਥਕ ਸੰਸਥਾਵਾਂ ਦੀ ਪਵਿੱਤਰਤਾ ਅਤੇ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਲਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ
NEXT STORY