ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ)-ਇਥੋਂ ਨੇੜਲੇ ਪਿੰਡ ਲੋਹਗੜ੍ਹ ਵਿਖੇ ਇਕ ਨਾਬਾਲਗ ਲੜਕੀ ਨੇ ਭਰਾ ਦੀ ਬੀਮਾਰੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਲੜਕੀ ਦੀ ਹਾਲਤ ਖਰਾਬ ਹੋਣ ਕਾਰਣ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਲੜਕੀ ਦੀ ਭਰਜਾਈ ਨਿਸ਼ਾ ਨੇ ਦੱਸਿਆ ਕਿ ਉਸ ਦੀ ਨਨਾਣ ਅੰਜਲੀ ਦੀ ਉਮਰ ਕਰੀਬ 17 ਸਾਲ ਹੈ, ਜੋ ਆਪਣੇ ਭਰਾ ਦੀ ਸਿਹਤ ਖਰਾਬ ਹੋਣ ਕਾਰਣ ਕਾਫੀ ਪ੍ਰੇਸ਼ਾਨ ਸੀ। ਉਸ ਨੇ ਦੱਸਿਆ ਕਿ ਉਕਤ ਲੜਕੀ ਨੇ ਅੱਜ ਸਵੇਰੇ ਮੱਖੀਆਂ ਮਾਰਨ ਵਾਲੀ ਦਵਾਈ ਖਾ ਲਈ, ਜਿਸ ਕਾਰਣ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY