ਤਰਨਤਾਰਨ (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਘਰ ’ਚ ਦਾਖ਼ਲ ਹੋ ਕੇ ਇਕ ਕੁੜੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਸੀਮਾ ਪੁੱਤਰੀ ਮਲਕੀਤ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਦਾ ਕਰਨ ਨਾਮਕ ਨੌਜਵਾਨ ਉਸ ਉੱਤੇ ਮਾੜੀ ਨਜ਼ਰ ਰੱਖਦਾ ਸੀ, ਜਿਸ ਦਾ ਉਹ ਵਿਰੋਧ ਕਰਦੀ ਸੀ।
ਇਹ ਵੀ ਪੜ੍ਹੋ: ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਇਸੇ ਰੰਜਿਸ਼ ਦੇ ਚੱਲਦਿਆਂ ਬੀਤੀ 24 ਮਾਰਚ ਦੀ ਰਾਤ ਕਰਨ ਨੇ ਆਪਣੇ ਸਾਥੀਆਂ ਸ਼ਮਸ਼ੇਰ, ਗੀਤੀ ਅਤੇ 2-3 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਨੂੰ ਸੱਟਾਂ ਮਾਰੀਆਂ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਮੁੱਦਈਆ ਦੀ ਸ਼ਿਕਾਇਤ ’ਤੇ ਕਰਨ, ਸ਼ਮਸ਼ੇਰ, ਗੀਤੀ ਵਾਸੀਆਨ ਮੁਰਾਦਪੁਰ ਅਤੇ 2-3 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਠੀ ਸਿੰਘਾਂ ਨੇ SGPC 'ਤੇ ਲਾਏ ਗੰਭੀਰ ਇਲਜ਼ਾਮ, 16 ਤਾਰੀਖ਼ ਤੋਂ ਕੀਤਾ ਮਰਨ ਵਰਤ ਦਾ ਐਲਾਨ
NEXT STORY