ਗੁਰਦਾਸਪੁਰ (ਵਿਨੋਦ): ਸਿਟੀ ਪੁਲਸ ਗੁਰਦਾਸਪੁਰ ਨੇ ਇਕ ਕੁੜੀ ਨੂੰ ਯੂਕੇ ਭੇਜਣ ਦਾ ਝਾਂਸਾ ਦੇ ਕੇ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਕੁੜੀ ਹੁਣ ਯੂਕੇ ਵਿੱਚ ਸੰਘਰਸ਼ ਕਰ ਰਹੀ ਹੈ। ਇਸ ਸਬੰਧੀ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਮਨੋਹਰ ਲਾਲ ਪੁੱਤਰ ਦੀਵਾਨ ਚੰਦ ਵਾਸੀ ਪਿੰਡ ਮਸੀਤ ਸਦਰ ਥਾਣਾ ਗੁਰਦਾਸਪੁਰ ਨੇ 30 ਜਨਵਰੀ 2024 ਨੂੰ ਪੁਲਸ ਸੁਪਰਡੈਂਟ ਹੈੱਡਕੁਆਰਟਰ ਗੁਰਦਾਸਪੁਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਦੋਸ਼ੀ ਅਰਜੁਨ ਸ਼ਰਮਾ ਪੁੱਤਰ ਯਸ਼ਪਾਲ ਸ਼ਰਮਾ ਵਾਸੀ ਮਜੀਠਾ ਰੋਡ ਗੁਰਦਾਸਪੁਰ ਨੇ ਗੁਰਦਾਸਪੁਰ ਦੇ ਬਟਾਲਾ ਰੋਡ ’ਤੇ ਆਪਣਾ ਇਮੀਗ੍ਰੇਸ਼ਨ ਦਫ਼ਤਰ ਖੋਲ੍ਹਿਆ ਹੋਇਆ ਹੈ, ਜਿਸ ਨੂੰ ਭਗਵਤੀ ਪ੍ਰਸਾਦ ਪੁੱਤਰ ਰਾਮ ਲੁਭਾਇਆ ਵਾਸੀ ਗੋਬਿੰਦ ਨਗਰ ਬਟਾਲਾ ਰੋਡ ਗੁਰਦਾਸਪੁਰ ਚਲਾਉਂਦਾ ਸੀ। ਅਰਜੁਨ ਸ਼ਰਮਾ ਅਤੇ ਭਗਵਤੀ ਪ੍ਰਸਾਦ ਨੇ ਉਸ ਦੀ ਧੀ ਸ਼ਾਲੂ ਨੂੰ ਯੂਕੇ ਦੀ ਕੰਪਨੀ ਹੋਪ ਕੰਸਲਟੈਂਟ ਲਿਮਟਿਡ ਵਿੱਚ ਨੌਕਰੀ ਦਿਵਾਉਣ ਲਈ ਤਿੰਨ ਸਾਲਾਂ ਲਈ ਯੂਕੇ ਭੇਜਿਆ ਸੀ। ਫਿਰ ਮੁਲਜ਼ਮਾਂ ਨੇ ਉਸ ਤੋਂ 22 ਲੱਖ ਰੁਪਏ ਲੈ ਲਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਪੁਲਸ ਅਧਿਕਾਰੀ ਨੇ ਕਿਹਾ ਕਿ ਯੂਕੇ ਦੀ ਕੰਪਨੀ ਨੇ ਸ਼ਾਲੂ ਨੂੰ ਕੰਮ ਨਹੀਂ ਦਿੱਤਾ ਅਤੇ ਯੂਕੇ ਦੂਤਾਵਾਸ ਨੇ ਵੀ 19-1-2024 ਨੂੰ ਸ਼ਾਲੂ ਨੂੰ ਭਾਰਤ ਵਾਪਸ ਆਉਣ ਲਈ ਨੋਟਿਸ ਜਾਰੀ ਕੀਤਾ ਸੀ। ਜਿਸ ਕਾਰਨ ਉਸ ਦੀ ਧੀ ਸ਼ਾਲੂ ਯੂ.ਕੇ ਵਿੱਚ ਖਜਲ ਖੁਆਰ ਹੋ ਰਹੇ ਹਨ। ਇਸ ਤਰ੍ਹਾਂ ਮੁਲਜ਼ਮ ਨੇ ਉਸ ਨਾਲ 22 ਲੱਖ ਰੁਪਏ ਦੀ ਠੱਗੀ ਮਾਰੀ ਅਤੇ ਉਸ ਦੀ ਧੀ ਨੂੰ ਮਾਨਸਿਕ ਤੌਰ ’ਤੇ ਵੀ ਪ੍ਰੇਸ਼ਾਨ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਡੀ.ਐੱਸ.ਪੀ ਸਿਟੀ ਵੱਲੋਂ ਇਸ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਧਾ ਸੁਆਮੀ ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ...
NEXT STORY