ਅਜਨਾਲਾ- ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਵਿੱਚ ਉਸ ਵੇਲੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਸ਼ ਦੇਖਣ ਨੂੰ ਮਿਲਿਆ ਜਦੋਂ ਚਰਚ ਜਾਂਦੀਆਂ ਕੁੜੀਆਂ ਨੂੰ ਕੁਝ ਵਿਅਕਤੀ ਪਰੇਸ਼ਾਨ ਕਰਦੇ ਸੀ। ਇਸ ਦੇ ਚਲਦੇ ਜਦੋਂ ਉਨ੍ਹਾਂ ਨੌਜਵਾਨਾਂ ਨੂੰ ਰੋਕਿਆ ਤਾਂ ਉਨ੍ਹਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਬੁਰੀ ਤਰ੍ਹਾਂ ਨਾਲ ਭੰਨਤੋੜ ਕਰਕੇ ਸਾਰਾ ਘਰ ਤਹਿਸ ਨਹਿਸ ਕਰ ਦਿੱਤਾ, ਜਿਸ ਤੋਂ ਬਾਅਦ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਕਾਰਵਾਈ ਕਰਦੇ ਹੋਏ 12 ਲੋਕਾਂ 'ਤੇ ਮਾਮਲਾ ਦਰਜ ਕੀਤਾ ਅਤੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਕੁੜੀਆਂ ਚਰਚ ਵਿੱਚ ਜਾਂਦੀਆਂ ਸੀ, ਜਿੱਥੇ ਇਹ ਲੋਕ ਉਨ੍ਹਾਂ ਨੂੰ ਪਰੇਸ਼ਾਨ ਕਰਦੇ ਸੀ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਰੋਕਿਆ ਅਤੇ ਪੰਚਾਇਤ 'ਚ ਵੀ ਇਸ ਸਬੰਧੀ ਰੋਕਿਆ ਗਿਆ ਤਾਂ ਹੁਣ ਉਨ੍ਹਾਂ ਵੱਲੋਂ ਘਰ 'ਚ ਦਾਖਲ ਹੋ ਕੇ ਬੁਰੀ ਤਰ੍ਹਾਂ ਦੇ ਨਾਲ ਭੰਨਤੋੜ ਕੀਤੀ ਗਈ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਵਿਰੋਧ ਕਾਰਵਾਈ ਕਰਕੇ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲ ਵਿਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਟਰੈਪ ਲਗਾ ਕੇ ਪਾ 'ਤੀ ਕਾਰਵਾਈ
ਇਸ ਸਬੰਧੀ ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਦੇ ਹੋਏ 12 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਛੇ ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਜਿਸ ਨੇ ਵੀ ਗਲਤੀ ਕੀਤੀ ਹੈ, ਉਸ ਨੂੰ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਰਿਹਾਇਸ਼ੀ ਕਵਾਟਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਦੋਸਤ ਨਾਲ ਹੋਟਲ 'ਚ ਗਈ ਕੁੜੀ ਨਾਲ ਹੋਇਆ ਗੈਂਗਰੇਪ
NEXT STORY