ਅੰਮ੍ਰਿਤਸਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ) ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ’ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਤੀਜੀ ਪੰਜ-ਰੋਜ਼ਾ ਵਰਕਸ਼ਾਪ ਦਾ ਆਯੋਜਨ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਤੀ ਹੇਠ ਕੀਤਾ ਜਾ ਰਿਹਾ ਹੈ। ਇਹ ਵਰਕਸ਼ਾਪ 10 ਸਤੰਬਰ 2022 ਤੋਂ ਸ਼ੁਰੂ ਹੋ ਕੇ 14 ਸਤੰਬਰ, 2022 ਤਕ ਰੋਜ਼ਾਨਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਕਮੇਟੀ ਰੂਮ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਇਸ ਦੇ ਉਦਘਾਟਨੀ ਸੈਸ਼ਨ ਵਿਚ ਡਾ. ਰਵਿੰਦਰ ਸਿੰਘ ਸਾਹਨੀ, ਡੀਨ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਫ਼ੈਕਲਟੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਵਿਗਿਆਨ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ, ਨਵੀਂ ਦਿੱਲੀ ਤੋਂ ਸ੍ਰੀ ਅਸ਼ੋਕ ਸਿਲਵਟਕਰ ਅਸਿਸਟੈਂਟ ਡਾਇਰੈਕਟਰ ਅਤੇ ਸ਼੍ਰੀ ਸ਼ੈਲੇਂਦਰ ਸਿੰਘ ਸਾਈਂਟੀਫ਼ਿਕ ਅਫ਼ਸਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹਿਣਗੇ। ਇਸ ਵਰਕਸ਼ਾਪ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿਚੋਂ ਪੰਜਾਬੀ ਭਾਸ਼ਾ ਅਤੇ ਇੰਜੀਨੀਅਰਿੰਗ ਦੇ ਮਾਹਿਰ ਵਿਦਵਾਨ ਹਿੱਸਾ ਲੈਣਗੇ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਮਨਜਿੰਦਰ ਸਿੰਘ, ਮੁਖੀ ਪੰਜਾਬੀ ਅਧਿਐਨ ਸਕੂਲ ਅਤੇ ਕੋ-ਕੋਆਰਡੀਨੇਟਰ ਡਾ. ਰਵਿੰਦਰ ਕੁਮਾਰ, ਅਸਿਸਟੈਂਟ ਪ੍ਰੋਫ਼ੈਸਰ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਪਰੋਕਤ ਵਿਸ਼ੇ ਸਬੰਧੀ ਆਯੋਜਿਤ ਕੀਤੀ ਜਾਣ ਵਾਲੀ ਇਹ ਤੀਜੀ ਵਰਕਸ਼ਾਪ ਹੈ। ਪਹਿਲੀ ਵਰਕਸ਼ਾਪ ਵਿਚ ਇੰਜੀਨੀਅਰਿੰਗ ਵਿਸ਼ੇ ਨਾਲ ਸਬੰਧਤ ਪੰਜ ਹਜ਼ਾਰ ਤਕਨੀਕੀ ਸ਼ਬਦਾਂ ਦਾ ਪੰਜਾਬੀ ਵਿਚ ਨਿਰਮਾਣ ਕੀਤਾ ਗਿਆ ਸੀ। ਦੂਜੀ ਵਰਕਸ਼ਾਪ ਵਿੱਚ ਸੱਤ ਹਜ਼ਾਰ ਸ਼ਬਦ ਬਣਾਏ ਗਏ ਸਨ ਅਤੇ ਤੀਜੀ ਵਰਕਸ਼ਾਪ ਵਿਚ ਇੰਜੀਨੀਅਰਿੰਗ ਵਿਸ਼ੇ ਨਾਲ ਸਬੰਧਤ ਦਸ ਹਜ਼ਾਰ ਤਕਨੀਕੀ ਸ਼ਬਦਾਂ ਦਾ ਨਿਰਮਾਣ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)
ਜਬਰ-ਜ਼ਿਨਾਹ ਦਾ ਸ਼ਿਕਾਰ ਹੋਈ 13 ਸਾਲਾ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ
NEXT STORY