ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਇਲਾਕਿਆਂ 'ਚ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਸੰਭਾਵੀ ਦੌਰੇ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਜ਼ਿਲ੍ਹਾ ਪੁਲਸ ਨੇ ਵੀ ਪੁਖਤਾ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।

ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਵਿੱਚ ਜੁਟਿਆ ਹੋਇਆ ਸੀ ਅਤੇ ਹੁਣ ਇਨ੍ਹਾਂ ਤਿਆਰੀਆਂਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਅਤੇ ਜ਼ਿਲ੍ਹਾ ਪੁਲਸ ਮੁਖੀ ਦਲਜਿੰਦਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪੁਲਸ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਰਾਜਪਾਲ ਦੀ ਆਮਦ ਨੂੰ ਲੈ ਕੇ ਤਿਆਰ ਕੀਤੇ ਜਾ ਰਹੇ ਹੈਲੀਪੈਡ ਵਾਲੀ ਥਾਂ 'ਤੇ ਸੁਵਿਧਾਵਾਂ ਅਤੇ ਸੁਰੱਖਿਆ ਨੂੰ ਲੈ ਕੇ ਸਰਹੱਦੀ ਖੇਤਰ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਸ ਮੁਖੀ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਰਾਜਪਾਲ ਦੇ ਸੰਭਾਵੀ ਪ੍ਰੋਗਰਾਮ ਦੇ ਸਥਾਨ 'ਤੇ ਪਹੁੰਚ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਡਿਊਟੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਵੀ ਕੀਤੀ। ਜ਼ਿਲ੍ਹਾ ਪੁਲਸ ਮੁਖੀ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਰਾਜਪਾਲ ਦੇ ਦੌਰੇ ਸਬੰਧੀ ਆਦੇਸ਼ ਖੇਤਰ ਵਿੱਚ ਬਣਾਈ ਗਈ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।

ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Rail ਯਾਤਰੀਆਂ ਲਈ Good News, ਪੰਜਾਬ 'ਚ ਜਲਦ ਸ਼ੁਰੂ ਹੋਣ ਜਾ ਰਹੀ Bullet Train
NEXT STORY