ਅੰਮ੍ਰਿਤਸਰ- ਬੀਤੇ ਦਿਨੀਂ ਇਕ ਵਿਆਹ ਸਮਾਗਮ ਦੌਰਾਨ ਚੌਰ ਕਰਵਾਉਣ ਅਤੇ ਛਤਰ ਝੁਲਾਉਣ ਦੇ ਮਾਮਲੇ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਏ। ਇਸ ਮੌਕੇ ਗੋਵਿੰਦ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਤੀ ਰੂਪ ਵਿੱਚ ਆਪਣੀ ਖਿਮਾ ਜਾਚਨਾ ਸੌਂਪੀ।
ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ
ਜ਼ਿਕਰਯੋਗ ਹੈ ਕਿ ਵਿਆਹ ਸਮਾਗਮ ਦੌਰਾਨ ਚੌਰ ਅਤੇ ਛਤਰ ਨਾਲ ਸੰਬੰਧਿਤ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਉਣ ਮਗਰੋਂ ਪੰਥਕ ਹਲਕਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਚਰਚਾ ਤੇ ਇਤਰਾਜ਼ ਕੀਤਾ ਜਾ ਰਿਹਾ ਸੀ। ਕਈ ਧਾਰਮਿਕ ਜਥੇਬੰਦੀਆਂ ਅਤੇ ਸਿੱਖ ਸੰਗਤ ਵੱਲੋਂ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਹੁਣ ਇਸ ਮਾਮਲੇ ਸਬੰਧੀ ਅਗਲਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਥੇਦਾਰ ਸਿੰਘ ਸਾਹਿਬ ਦੀ ਅਗਵਾਈ ਹੇਠ ਵਿਚਾਰ ਮਗਰੋਂ ਲਿਆ ਜਾਵੇਗਾ। ਪੰਥਕ ਹਲਕਿਆਂ ਦੀ ਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਹੁਕਮਾਂ ‘ਤੇ ਟਿਕੀ ਹੋਈ ਹੈ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ’ਤੇ AI ਰਾਹੀਂ ਸਿੱਖ ਵਿਰੋਧੀ ਪ੍ਰਚਾਰ ਰੋਕਣ ਲਈ SGPC ਨੇ ਬਣਾਈ ਕਮੇਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਆਦੇਸ਼ ਜਾਰੀ
NEXT STORY