ਖਾਲੜਾ/ਭਿੱਖੀਵਿੰਡ (ਭਾਟੀਆ) - ਸਰਹੱਦੀ ਖੇਤਰ ਦੀ ਅਹਿਮ ਮੰਨੀ ਜਾਂਦੀ ਦਾਣਾ ਮੰਡੀ ਖਾਲੜਾ 'ਚ ਇਸ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਪ੍ਰਬੰਧਾਂ ਹੇਠ ਖਰੀਦ ਏਜੰਸੀਆਂ ਵੱਲੋਂ ਸਮੇਂ ਸਿਰ ਖਰੀਦੀ ਕਣਕ ਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਹੋਣ ਕਰ ਕੇ ਆੜ੍ਹਤੀਏ ਅਤੇ ਕਿਸਾਨਾਂ 'ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਆੜ੍ਹਤੀ ਡਿਪਟੀ ਖਾਲੜਾ, ਆੜ੍ਹਤੀ ਰਾਕੇਸ਼ ਕੁਮਾਰ, ਆੜ੍ਹਤੀ ਕੁੱਕੂ ਸਾਹ, ਆੜ੍ਹਤੀ ਸੇਵਾ ਸਿੰਘ, ਆੜ੍ਹਤੀ ਬਰਜਿੰਦਰ ਕੁਮਾਰ ਡਿਪਟੀ, ਆੜ੍ਹਤੀ ਗਿੱਲ ਭੁੱਚਰ ਆਦਿ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਖਰੀਦ ਏਜੰਸੀਆਂ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾ ਤੇ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਜਿਸ ਲਈ ਮਾਰਕੀਟ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਸਨ। ਉਥੇ ਹੀ ਖਰੀਦ ਏਜੰਸੀਆਂ ਮਾਰਕਫੈੱਡ ਅਤੇ ਵੇਅਰਹਾਊਸ ਵੱਲੋ ਤੇਜ਼ੀ ਨਾਲ ਕੀਤੀ ਖਰੀਦ ਤੇ ਲਿਫਟਿੰਗ ਕਾਰਨ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮੌਕੇ ਤੀਜੀ ਕਿਸਾਨਾਂ ਦੀ ਫਸਲ ਵਧੀਆ ਅਤੇ ਸੁਚਾਰੂ ਢੰਗ ਨਾਲ ਚੁੱਕੀ ਗਈ ਹੈ, ਜਦਕਿ ਕਿਸਾਨ ਇਸ ਕਰ ਕੇ ਵੀ ਸੰਤੁਸ਼ਟ ਹਨ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ 10 ਸਾਲ ਦੇ ਰਾਜ 'ਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਸਵੇਰੇ ਮੰਡੀ 'ਚ ਲੈ ਕੇ ਆਉਂਦਾ ਸੀ ਤਾਂ ਸ਼ਾਮ ਵੇਲੇ ਆਪਣੀ ਫਸਲ ਵੇਚ ਕਿ ਖੁਸ਼ੀ-ਖੁਸ਼ੀ ਆਪਣੇ ਘਰ ਨੂੰ ਚਲਾ ਜਾਂਦਾ ਸੀ।
ਮਹਾਨ ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ
NEXT STORY