ਅੰਮ੍ਰਿਤਸਰ (ਸਰਬਜੀਤ)- ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਰਾਸ਼ਟਰ ਦੇ ਸੰਭਾਜੀ ਨਗਰ (ਔਰੰਗਾਬਾਦ) ਦੀ ਧਰਤੀ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦੀ ਅਗਵਾਈ ਹੇਠ ਖਾਲਸਈ ਜਾਹੋ-ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਿਆ। ਇਸ ਦੌਰਾਨ ਸੰਗਤਾਂ ਵੱਲੋਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿੱਚ ਖਾਲਸਾਈ ਰਵਾਇਤਾਂ, ਪੁਰਾਤਨ ਸਿੱਖ ਪਰੰਪਰਾਵਾਂ ਅਤੇ ਗੁਰੂ ਸਾਹਿਬ ਪ੍ਰਤੀ ਸੰਗਤਾਂ ਦੀ ਅਥਾਹ ਸ਼ਰਧਾ ਦਾ ਮਨਮੋਹਕ ਪ੍ਰਗਟਾਵਾ ਹੋਇਆ।
ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕਤਲ ਮਾਮਲੇ 'ਚ ਡਰੱਗ ਇੰਸਪੈਕਟਰ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ (ਵੀਡੀਓ)
ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਸੁਖਜੀਤ ਸਿੰਘ ਕਨ੍ਹਈਆ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਜੀਵਨ, ਗੁਰਮਤਿ ਸਿੱਖਿਆਵਾਂ ਅਤੇ ਸਿੱਖ ਪੰਥ ਲਈ ਕੀਤੀਆਂ ਮਹਾਨ ਸੇਵਾਵਾਂ ਤੋਂ ਜਾਣੂ ਕਰਵਾਇਆ। ਇਸ ਉਪਰੰਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਨੇ ਸੰਗਤਾਂ ਨੂੰ ਸਿੱਖਾਂ ਦੇ ਅਮੀਰ ਵਿਰਸੇ ਅਤੇ ਸ਼ਸਤਰ ਪਰੰਪਰਾ ਨਾਲ ਜੋੜਦਿਆਂ ਸ਼ਸਤਰਾਂ ਦੇ ਦਰਸ਼ਨ ਕਰਵਾਏ। ਉਨ੍ਹਾਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਵਾਲੀ ਸਮੂਹ ਸੰਗਤ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼
ਇਸ ਮੌਕੇ ਵੱਖ-ਵੱਖ ਗੁਰੂ ਘਰਾਂ ਦੇ ਪ੍ਰਬੰਧਕ ਸਾਹਿਬਾਨ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਸ ਮੌਕੇ ਹਾਜ਼ਰ ਗੁਰੂ ਘਰਾਂ ਦੇ ਪ੍ਰਬੰਧਕ ਸਾਹਿਬਾਨ ਜਿਨ੍ਹਾਂ ਵਿੱਚ ਗੁਰਦੁਆਰਾ ਗੁਰੂ ਸਿੰਘ ਸਭਾ, ਸੰਭਾਜੀ ਨਗਰ ਔਰੰਗਾਬਾਦ ਦੇ ਹਰਵਿੰਦਰ ਸਿੰਘ ਬਿੰਦਰਾ-ਪ੍ਰਧਾਨ, ਜਸਪਾਲ ਸਿੰਘ ਓਬਰਾਏ-ਮੀਤ ਪ੍ਰਧਾਨ, ਕੁਲਦੀਪ ਸਿੰਘ ਨਿਰ੍ਹ-ਸਕੱਤਰ, ਇੰਦਰਜੀਤ ਸਿੰਘ ਚਟਵਾਲ-ਖ਼ਜ਼ਾਨਚੀ, ਭਾਈ ਪ੍ਰਿਤਪਾਲ ਸਿੰਘ-ਗ੍ਰੰਥੀ, ਓਂਕਾਰ ਸਿੰਘ ਓਬਰਾਏ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਦੇ ਅਵਤਾਰ ਸਿੰਘ ਚਾਬੜਾ-ਪ੍ਰਧਾਨ, ਜਗਦੇਵ ਸਿੰਘ ਗੁਰਦਿੱਤੇ-ਮੀਤ ਪ੍ਰਧਾਨ, ਕੁਨਾਲ ਸਿੰਘ ਗੁਰਦਿੱਤੇ-ਸਕੱਤਰ, ਹਰਪਾਲ ਸਿੰਘ ਮੁਛਾਲ-ਜੁਆਇੰਟ ਸਕੱਤਰ, ਤ੍ਰਿਲੋਚਨ ਸਿੰਘ ਚਾਬੜਾ-ਖ਼ਜ਼ਾਨਚੀ, ਰਣਜੀਤ ਸਿੰਘ ਚਾਬੜਾ, ਸਤਨਾਮ ਸਿੰਘ ਗੁਲਾਟੀ ਅਤੇ ਨਾਲ ਗੁਰਦੁਆਰਾ ਭਾਈ ਦਇਆ ਸਿੰਘ ਜੀ, ਹਰੀ ਸਿੰਘ ਸਮੂਹ ਗੁਰੂ ਘਰਾਂ ਦੇ ਪ੍ਰਬੰਧਕ ਸਾਹਿਬਾਨ, ਸੇਵਾਦਾਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਧਾਰਮਿਕ ਸਮਾਗਮ ਗੁਰੂ ਸਾਹਿਬ ਦੀਆਂ ਖੁਸ਼ੀਆਂ ਅਤੇ ਖਾਲਸਈ ਚੜ੍ਹਦੀ ਕਲਾ ਦਾ ਪ੍ਰਤੀਕ ਹੋ ਨਿਬੜਿਆ।
ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
NEXT STORY