ਬਟਾਲਾ/ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਅੱਜ ਸਵੇਰੇ ਬਟਾਲਾ ਦੇ ਕ੍ਰਿਸ਼ਨਾ ਨਗਰ ਮੁਹੱਲੇ 'ਚ ਹੰਗਾਮਾ ਹੋ ਗਿਆ, ਜਦੋਂ ਗੁਜਰਾਤ ਪੁਲਸ ਵੱਲੋਂ ਇਕ ਸ਼ਰਾਬ ਦੇ ਠੇਕੇਦਾਰ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੁਹੱਲੇ 'ਚ ਹਫ਼ੜਾ-ਦਫ਼ੜੀ ਮੱਚ ਗਈ। ਉਕਤ ਠੇਕੇਦਾਰ ਅੰਮ੍ਰਿਤਸਰ 'ਚ ਸ਼ਰਾਬ ਦੇ ਠੇਕਿਆਂ ਦਾ ਮਾਲਕ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਇਸ ਕਾਰੋਬਾਰ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਇਸ ਦੌਰਾਨ ਸ਼ਰਾਬ ਠੇਕੇਦਾਰ ਦੇ ਘਰ ਗੁਜਰਾਤ ਪੁਲਸ ਨੇ ਸ਼ਰਾਬ ਤਸਕਰੀ ਦੇ ਮਾਮਲੇ 'ਚ ਛਾਪੇਮਾਰੀ ਕੀਤੀ। ਪੁਲਸ ਅਧਿਕਾਰੀ ਖੁਦ ਨੂੰ ਕ੍ਰਾਈਮ ਬ੍ਰਾਂਚ ਦਾ ਅਧਿਕਾਰੀ ਦੱਸ ਕੇ ਘਰ ਅੰਦਰ ਦਾਖ਼ਲ ਹੋ ਗਏ। ਅਧਿਕਾਰੀਆਂ ਦਾ ਇਲਜ਼ਾਮ ਹੈ ਕਿ ਪੰਜਾਬ ਤੋਂ ਇਹ ਠੇਕੇਦਾਰ ਗੁਜਰਾਤ 'ਚ ਸ਼ਰਾਬ ਦੀ ਤਸਕਰੀ ਕਰਦਾ ਹੈ।
ਇਹ ਵੀ ਪੜ੍ਹੋ- ਭਾਰਤ 'ਚ ਪਾਕਿ ਡਰੋਨ ਦੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ
ਉੱਥੇ ਹੀ ਸ਼ਰਾਬ ਠੇਕੇਦਾਰ ਦੀ ਪਤਨੀ ਅਤੇ ਵਕੀਲ ਦਾ ਇਲਜ਼ਾਮ ਸੀ ਕਿ ਗੁਜਰਾਤ ਪੁਲਸ ਬਿਨਾਂ ਸਥਾਨਿਕ ਪੁਲਸ ਨੂੰ ਸੂਚਿਤ ਕੀਤੇ, ਉਨ੍ਹਾਂ ਦੇ ਘਰ 'ਚ ਜਬਰਦਸਤੀ ਦਾਖਲ ਹੋ ਗਈ ਅਤੇ ਧਮਕੀਆਂ ਵੀ ਦਿੱਤੀਆਂ। ਜਦਕਿ ਇਸ ਸਾਰੇ ਹੰਗਾਮੇ ਤੋਂ ਬਾਅਦ ਬਟਾਲਾ ਪੁਲਸ ਵੀ ਮੌਕੇ 'ਤੇ ਪਹੁੰਚੀ। ਇਸ ਦੌਰਾਨ ਗੁਜਰਾਤ ਪੁਲਸ ਅਧਿਕਾਰੀ ਬਿਨਾਂ ਕਿਸੇ ਗ੍ਰਿਫ਼ਤਾਰੀ ਖਾਲੀ ਹੱਥ ਵਾਪਸ ਮੁੜੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
NEXT STORY