ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਬੀਤੀ ਰਾਤ ਅਚਾਨਕ ਤੇਜ਼ ਤੂਫਾਨ ਅਤੇ ਬਾਰਿਸ਼ ਕਾਰਨ ਵੱਖ-ਵੱਖ ਇਲਾਕਿਆਂ ਵਿੱਚ ਕਾਫੀ ਭਾਰੀ ਨੁਕਸਾਨ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸੇ ਤਹਿਤ ਹੀ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਪਨਿਆੜ ਦੇ ਨੇੜੇ ਨਰੰਗਪੁਰ ਵਿਖੇ ਬੀਤੀ ਦੇਰ ਰਾਤ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਗੁੱਜਰ ਪਰਿਵਾਰ ਦਾ ਲਗਭਗ 5 ਲੱਖ ਰੁਪਏ ਦਾ ਨੁਕਸਾਨ ਹੋਇਆ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਕਰੀਬ 20 ਕਿੱਲੇ ਦੀ ਇਕੱਠੀ ਕੀਤੀ ਗਈ ਤੂੜੀ ਦੇ ਭੰਡਾਰ ਅਤੇ ਲਗਭਗ 30 ਕਿੱਲੇ ਦੀ ਗੱਠੇ ਵਾਲੀ ਪਰਾਲੀ ਦੇ ਢੇਰ ਨੂੰ ਲੱਗੀ ਭਿਆਨਕ ਅੱਗ ਲੱਗੀ ਹੈ।
ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ 'ਚ ਅੱਗ ਨੇ ਮਚਾਈ ਭਾਰੀ ਤਬਾਹੀ, ਅੱਖਾਂ ਦੇ ਸਾਹਮਣੇ ਸੜ ਗਏ ਗਰੀਬਾਂ ਦੇ ਆਸ਼ਿਆਨੇ
ਅੱਗ ਇੰਨੀ ਭਿਆਨਕ ਸੀ ਕਿ ਵੱਡੀ ਤਾਦਾਦ 'ਚ ਮੱਝਾਂ ਗਾਵਾਂ ਦੀ ਫਾਈਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਬੜੀ ਮੁਸ਼ੱਕਤ ਨਾਲ ਜਾਨ ਬਚਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸੁਰਮੁਦੀਨ ਪ੍ਰਧਾਨ ਆਲ ਇੰਡੀਆ ਗੁੱਜਰ ਮਹਾਸਭਾ ਪੰਜਾਬ ਨੇ ਪੀੜਤ ਗੁੱਜਰ ਸਲਾਮਦੀਨ ਅਤੇ ਉਸਦੇ ਰਿਸ਼ਤੇਦਾਰ ਹਸਨਦੀਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਨ੍ਹਾਂ ਦਾ ਲਗਭਗ 5 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਤੂੜੀ ਅਤੇ ਪਰਾਲੀ ਉਨ੍ਹਾਂ ਨੇ ਉਧਾਰ ਦੇ ਲੈ ਕੇ ਇਕੱਠੀ ਕੀਤੀ ਹੋਈ ਹੈ ਜਿਸ ਦੇ ਅਜੇ ਉਨ੍ਹਾਂ ਨੇ ਪੈਸੇ ਦੇਣੇ ਹਨ। ਪੀੜਤਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਰਾਹਤ ਦੀ ਖ਼ਬਰ, ਇਹ ਟਰੇਨਾਂ ਮੁੜ ਹੋਈਆਂ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਟਾਰੀ-ਵਾਹਗਾ ਸਰਹੱਦ 'ਤੇ ਖੋਲ੍ਹਿਆ ਗੇਟ
NEXT STORY