ਤਰਨਤਾਰਨ (ਰਮਨ)- ਸਥਾਨਕ ਸ਼ਹਿਰ ਦੇ ਰੋਹੀ ਕੰਢੇ ਨਜ਼ਦੀਕ ਕਾਜ਼ੀਕੋਟ ਰੋਡ ਵਿਖੇ ਦੋ ਧਿਰਾਂ ਦਰਮਿਆਨ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਹਾਲਾਂਕਿ ਇਸ ਗੋਲੀ ਚੱਲਣ ਦੌਰਾਨ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ ਪਰ ਥਾਣਾ ਸਿਟੀ ਤਰਨ ਧਰਨ ਦੀ ਪੁਲਸ ਵੱਲੋਂ ਇਸ ਮਾਮਲੇ ਸੰਬੰਧੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਜਾਣਕਾਰੀ ਅਨੁਸਾਰ ਰੋਹੀ ਕੰਢੇ ਨਜ਼ਦੀਕ ਸਟੈਂਡਰਡ ਚਿਕਨ ਹਾਊਸ ਵਿਖੇ ਸ਼ਾਮ ਕਰੀਬ 5.30 ਵਜੇ ਦੋ ਧਿਰਾ ਵਿੱਚ ਗੋਲੀ ਚੱਲਣ ਦੌਰਾਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਦੇ ਦੱਸਣ ਅਨੁਸਾਰ ਦੋ ਵਿਅਕਤੀਆਂ ਜਿਨ੍ਹਾਂ ਦੇ ਨਾਂ ਮਨਦੀਪ ਦੀਪੂ ਅਤੇ ਮਿੰਟੂ ਨਿਵਾਸੀ ਤਰਨ ਤਾਰਨ ਤੇ ਇਨ੍ਹਾਂ ਦੇ ਸਾਥੀਆਂ ਵਿੱਚ ਕਿਸੇ ਗੱਲ ਨੂੰ ਲੈ ਕੇ ਗੋਲੀ ਚਲਾ ਦਿੱਤੀ ਗਈ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਫਾਇਰ ਕੀਤੇ ਗਏ ਤੇ ਦੋਵੇਂ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਚਲਾਈ ਗਈ ਗੋਲੀ ਵਿੱਚ ਹੋ ਸਕਦਾ ਹੈ ਕਿ ਕੋਈ ਵਿਅਕਤੀ ਜ਼ਖਮੀ ਵੀ ਹੋਇਆ ਹੋਵੇ। ਸੂਚਨਾ ਤੋਂ ਤੁਰੰਤ ਬਾਅਦ ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ ਤੇ ਡੀ.ਐੱਸ.ਪੀ. ਡਿਟੈਕਟਿਵ ਜਗਜੀਤ ਸਿੰਘ ਵੱਡੀ ਗਿਣਤੀ ਵਿੱਚ ਪੁਲਸ ਕਰਮਚਾਰੀਆਂ ਸਮੇਤ ਮੌਕੇ ’ਤੇ ਪੁੱਜੇ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇ ਆਧਾਰ ਉੱਪਰ ਜਾਂਚ ਨੂੰ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਬੱਚੇ ਦਾ ਇਲਾਜ ਕਰਾਉਣ ਹਸਪਤਾਲ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਦਾਦੇ ਦੀ ਹੋਈ ਮੌਕੇ ’ਤੇ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਉਕਤ ਦੋਵਾਂ ਡੀ.ਐੱਸ.ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਬਰੀਕੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ ਪਰ ਕਿਸੇ ਵੀ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮਨਦੀਪ ਦੀਪੂ ਤੇ ਮਿੰਟੂ ਨਾਮਕ ਵਿਅਕਤੀ ਅਤੇ ਉਨ੍ਹਾਂ ਦੇ ਸਾਥੀਆਂ ਦਰਮਿਆਨ ਗੋਲੀ ਚੱਲਣ ਦੀ ਆਸ-ਪਾਸ ਦੇ ਲੋਕਾਂ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ। ਜਿਸ ਦੀ ਕੀ ਵਜ੍ਹਾ ਸੀ ਅਤੇ ਇਨ੍ਹਾਂ ਕੋਲ ਹਥਿਆਰ ਕਿੱਥੋਂ ਆਏ, ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬੱਚੇ ਦਾ ਇਲਾਜ ਕਰਾਉਣ ਹਸਪਤਾਲ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਦਾਦੇ ਦੀ ਹੋਈ ਮੌਕੇ ’ਤੇ ਮੌਤ
NEXT STORY