ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਸਿਆਲਕਾ ਵਿੱਚ ਬੀਤੀ ਦੇਰ ਰਾਤ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਫਾਈਰਿੰਗ ਕਰ ਦਿੱਤੀ। ਘਟਨਾ ਦੀ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਲਗਾਤਾਰ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਲਗਭਗ 9 ਤੋਂ 10 ਰਾਊਂਡ ਫਾਈਰਿੰਗ ਕੀਤੀ ਅਤੇ ਜਿਸ ਘਰ ਨੂੰ ਨਿਸ਼ਾਨਾ ਬਣਾਇਆ ਗਿਆ, ਉਸ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਸਪੱਸ਼ਟ ਤੌਰ ’ਤੇ ਮਿਲੇ ਹਨ। ਮੌਕੇ ਤੋਂ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਕੀਤੇ ਗਏ ਹਨ। ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਲੱਗੀ ਨਵੀਂ ਸੂਚੀ
ਇਸ ਸਬੰਧੀ ਪੀੜਤ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਜਾਂ ਝਗੜਾ ਨਹੀਂ ਹੈ ਪਰ ਅਚਾਨਕ ਹੋਈ ਇਸ ਫਾਈਰਿੰਗ ਦੀ ਘਟਨਾ ਨਾਲ ਪੂਰਾ ਪਰਿਵਾਰ ਡਰਿਆ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੁਲਜ਼ਮਾਂ ਦੀ ਜਲਦੀ ਗ੍ਰਿਫਤਾਰੀ ਅਤੇ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ, 24 ਅਪ੍ਰੈਲ ਤੱਕ ਦਾ ਹੈ ਸਮਾਂ
ਸੂਚਨਾ ਮਿਲਦਿਆਂ ਹੀ ਥਾਣਾ ਮਜੀਠਾ ਦੇ ਐੱਸ. ਐੱਚ. ਓ. ਅਵਤਾਰ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਸ ਨੇ ਸੀ. ਸੀ. ਟੀ. ਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ: ਦਿਨ-ਦਿਹਾੜੇ ਭਰੇ ਬਾਜ਼ਾਰ 'ਚ ਚਲੀਆਂ 8-10 ਗੋਲੀਆਂ, ਪੈ ਗਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬਲਾਕ ਸੰਮਤੀ ਦੀਨਾਨਗਰ ਤੇ ਦੋਰਾਂਗਲਾ ’ਚ ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਹੋਈ ਤਾਜਪੋਸ਼ੀ
NEXT STORY