ਬਟਾਲਾ/ਹਰਚੋਵਾਲ(ਬੇਰੀ, ਪ੍ਰਦੀਪ)- ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਢੱਪਈ ਵਿਖੇ ਬੀਤੇ ਦਿਨ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਸਤਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਢੱਪਈ ਦੇ ਰਹਿਣ ਵਾਲੇ ਭੁਪਿੰਦਰ ਸਿੰਘ ਪੁੱਤਰ ਚੰਨਣ ਸਿੰਘ ਦਾ ਇਕ ਵਿਅਕਤੀ ਨਾਲ ਜ਼ਮੀਨ ਨੂੰ ਲੈ ਕੇ ਝਗੜੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਝਗੜੇ ਨੂੰ ਲੈ ਕੇ ਕੁਝ ਵਿਅਕਤੀਆਂ ਵੱਲੋਂ ਹਵਾਈ ਫਾਇਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਨੇ ਇਸ ਸਬੰਧੀ ਕਾਰਵਾਈ ਕਰਦੇ ਹੋਏ ਭੁਪਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ 4 ਪਛਾਤੇ ਅਤੇ 4 ਅਣਪਛਾਤੇ ਵਿਅਕਤੀਆਂ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ
ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ ਮਿਲੀ ਲਾਸ਼
NEXT STORY