ਬਟਾਲਾ/ਘੁਮਾਣ (ਗੋਰਾਇਆ)-ਬੀਤੀ ਰਾਤ ਲੱਗਭਗ ਸਾਢੇ 9 ਬੁਟਰ ਰੋਡ ਦੇ ਪਿੱਛੇ ਲੱਗਦੇ ਮੁਹੱਲੇ ’ਚ 2 ਮੋਟਰਸਾਈਕਲ ਸਵਾਰਾਂ ਨੇ ਰੇਹੜੀ ’ਤੇ ਗੋਲ ਗੱਪੇ ਵੇਚਣ ਵਾਲੇ 2 ਵਿਅਕਤੀਆਂ ਤੋਂ ਲਗਭਗ 5 ਹਜ਼ਾਰ ਰੁਪਏ ਦੀ ਲੁੱਟ ਕੀਤੀ ਹੈ। ਇਸ ਸਬੰਧ ’ਚ ਪੀੜਤ ਪਰਿਵਾਰ ਦੀ ਸੁਨੀਤਾ ਅਤੇ ਬਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਲਗਭਗ ਰਾਤ 9 ਵਜੇ ਗੋਲ ਗੱਪੇ ਵੇਚ ਕੇ ਘਰ ਵਾਪਸ ਆ ਰਹੇ ਸਨ ਕਿ ਗਲੀ ’ਚ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਨ੍ਹਾਂ ਨੂੰ ਘੇਰ ਲਿਆ ਅਤੇ ਪਿਸਤੌਲ ਦੀ ਨੋਕ ’ਤੇ ਲੁੱਟ ਕਰ ਲਈ। ਉਨ੍ਹਾਂ ਲੱਗਭਗ 5 ਹਜ਼ਾਰ ਰੁਪਏ ਇਨ੍ਹਾਂ ਤੋਂ ਖੋਹ ਲਏ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵਾਰਦਾਤ, ਕੁਝ ਦਿਨ ਪਹਿਲਾਂ ਵਿਦੇਸ਼ੋਂ ਆਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਦੂਜੇ ਪਾਸੇ ਇਸ ਘਟਨਾ ਦੀ ਸ਼ਿਕਾਇਤ ਕਰਨ ਲਈ ਜਦੋਂ ਇਹ ਪ੍ਰਵਾਸੀ ਮਜ਼ਦੂਰ ਪੁਲਸ ਕੋਲ ਗਏ ਤਾਂ ਪੁਲਸ ਨੇ ਇਸ ਮਾਮਲੇ ’ਚ ਆਨਾਕਾਨੀ ਕੀਤੀ ਹੈ ਅਤੇ ਇਨ੍ਹਾਂ ਦੀ ਸ਼ਿਕਾਇਤ ਦਰਜ ਨਹੀਂ ਕੀਤੀ ਹੈ। ਇਸ ਘਟਨਾ ਦੇ ਬਾਰੇ ਪੁਲਸ ਅਧਿਕਾਰੀਆਂ ਨਾਲ ਸੰਪਕਰ ਕਰਨ ਦੀ ਕੋਸ਼ਿਸ਼ ਕੀਤੀ ਪਰ ਸੰਪਰਕ ਨਾ ਹੋ ਸਕਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੁੜ ਵਾਰਦਾਤ, ਕੁਝ ਦਿਨ ਪਹਿਲਾਂ ਵਿਦੇਸ਼ੋਂ ਆਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
NEXT STORY