ਅੰਮ੍ਰਿਤਸਰ (ਛੀਨਾ) : ਪੰਜਾਬ ਬੋਲੀ ਦੇ ਮਾਮਲੇ 'ਚ ਵਿਵਾਦਿਤ ਬਿਆਨ ਦੇਣ ਵਾਲੇ ਪ੍ਰਸਿੱਧ ਗਾਇਕ ਅਤੇ ਐਕਟਰ ਗੁਰਦਾਸ ਮਾਨ ਨੂੰ ਗੁਰਦੁਆਰਾ ਸੁਲਤਾਨਪੁਰ ਲੋਧੀ ਵਿਖੇ ਸਿਰਪਾਓ ਦਿੱਤੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਭਾਰੀ ਇਤਰਾਜ਼ ਪ੍ਰਗਟਾਇਆ ਹੈ। ਇਸ ਸਬੰਧ 'ਚ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੂਬਾ ਸਕੱਤਰ ਜਥੇ. ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਅਪਮਾਨ ਕਰਨ ਵਾਲੇ ਗੁਰਦਾਸ ਮਾਨ ਨੂੰ ਪੂਰੀ ਦੁਨੀਆ 'ਚ ਵੱਸਦੇ ਪੰਜਾਬੀਆ ਵਲੋਂ ਜਿਥੇ ਦੁਤਕਾਰਿਆ ਜਾ ਰਿਹਾ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਹੈਡਗ੍ਰੰਥੀ ਵਲੋਂ ਸਿਰਪਾਓ ਦਿੱਤਾ ਜਾਣਾ ਕਿਸੇ ਪੱਖੋਂ ਵੀ ਠੀਕ ਨਹੀ ਹੈ।
ਉਨ੍ਹਾਂ ਕਿਹਾ ਕਿ ਹੈਡਗ੍ਰੰਥੀ ਅਤੇ ਪ੍ਰਬੰਧਕਾਂ ਦੇ ਇਸ ਕਾਰੇ ਨੇ ਸਮੂਹ ਪੰਜਾਬੀਆਂ ਦੇ ਮਨਾ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਸਦਕਾ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆ ਖਿਲਾਫ ਜਰੂਰ ਕਾਰਵਾਈ ਹੋਣੀ ਚਾਹੀਦੀ ਹੈ। ਬ੍ਰਹਮਪੁਰਾ ਅਤੇ ਗਿੱਲ ਨੇ ਕਿਹਾ ਕਿ ਗੁਰਦਾਸ ਮਾਨ ਨੇ ਫਰਸ਼ ਤੋਂ ਅਰਸ਼ 'ਤੇ ਪਹੁੰਚਾਉਣ ਵਾਲੀ ਪੰਜਾਬੀ ਬੋਲੀ ਨੂੰ ਸਨਮਾਨ ਦੇਣ ਦੀ ਬਜਾਏ ਆਪਣੀ ਮਾਸੀ ਹਿੰਦੀ ਭਾਸ਼ਾ ਦਾ ਵਧੇਰੇ ਪੱਖ ਪੂਰ ਕੇ ਖੁਦ ਨੂੰ ਪੰਜਾਬੀਆਂ ਨਾਲੋਂ ਹਮੇਸ਼ਾਂ ਲਈ ਵੱਖ ਕਰ ਲਿਆ ਹੈ।
ਐੱਸ.ਟੀ.ਐੱਫ. ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹੈੱਡ ਕਾਂਸਟੇਬਲ ਦੀ ਮੌਤ
NEXT STORY