ਗੁਰਦਾਸਪੁਰ,(ਹਰਮਨ)-ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵਧ ਰਹੇ ਕਹਿਰ ਕਾਰਣ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ 'ਚ 2 ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਜਦੋਂ ਕਿ 53 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਸਬੰਧੀ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਬਟਾਲਾ ਨਾਲ ਸਬੰਧਤ ਇਕ 30 ਸਾਲ ਦੀ ਔਰਤ ਅਤੇ 85 ਸਾਲ ਦੇ ਬਜ਼ੁਰਗ ਦੀ ਮੌਤ ਹੋ ਗਈ ਹੈ, ਜਿਸ ਕਾਰਣ ਇਸ ਵਾਇਰਸ ਕਾਰਣ ਮਰਨ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 49 ਤੱਕ ਪਹੁੰਚ ਗਈ ਹੈ। ਮ੍ਰਿਤਕਾਂ 'ਚੋਂ ਔਰਤ ਸ਼ਾਹ ਦੀ ਬੀਮਾਰੀ ਤੋਂ ਪੀੜਤ ਸੀ ਜਦੋਂ ਕਿ ਬਜ਼ੁਰਗ ਵੀ ਸ਼ੂਗਰ ਤੋਂ ਸਮੱਸਿਆਂ ਨਾਲ ਜੂਝ ਰਿਹਾ ਸੀ। ਉਕਤ ਦੋਵੇਂ ਮਰੀਜ਼ ਅੰਮ੍ਰਿਤਸਰ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ 62,691 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 59,798 ਦੀਆਂ ਰਿਪੋਰਟਾਂ ਨੈਗੇਟਿਵ ਆ ਚੁੱਕੀਆਂ ਹਨ ਅਤੇ 1587 ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਸਾਹਮਣੇ ਆਏ ਮਰੀਜ਼ਾਂ ਦੀ ਕੁੱਲ ਗਿਣਤੀ 2094 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 1347 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂ ਕਿ ਜ਼ਿਲੇ 'ਚਰਐਕਟਿਵ ਮਰੀਜ਼ਾਂ ਦੀ ਗਿਣਤੀ 698 ਹੈ।
ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦੇ 80 ਨਵੇਂ ਮਾਮਲਿਆਂ ਦੀ ਪੁਸ਼ਟੀ
NEXT STORY