ਗੁਰਦਾਸਪੁਰ (ਦੀਪਕ, ਹਰਪ੍ਰੀਤ, ਵਿਨੋਦ) : ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮਾਰਕਫੈੱਡ ਵਲੋਂ ਸ਼ੁਰੂ ਕੀਤੀ ਗਈ 'ਸੋਹਣਾ ਖਾਓ ਅਤੇ ਸੋਹਣਾ ਜੀਓ' ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਪੌਸ਼ਟਿਕ ਅਤੇ ਮਿਲਾਵਟ ਰਹਿਤ ਦੁੱਧ ਉਤਪਾਦਾਂ ਨੂੰ ਲੋਕਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਮਾਰਕਫੈੱਡ ਦੇ ਉੱਚ ਮਿਆਰੀ ਉਤਪਾਦਾਂ ਨੂੰ ਆਮ ਲੋਕਾਂ ਤੱਕ ਸੁਚੱਜੇ ਢੰਗ ਨਾਲ ਸਪਲਾਈ ਕਰਨ ਲਈ ਮਾਰਕਫੈੱਡ ਦੇ ਅਧਿਕਾਰੀਆਂ ਸਖਤ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉਤਪਾਦਾਂ ਨੂੰ ਇਕ ਮਜ਼ਬੂਤ ਅਤੇ ਸੋਹਣੀ ਦਿੱਖ ਵਾਲੇ ਕੈਰੀ ਬੈਗ (ਥੈਲਾ) ਵਿਚ ਪਾ ਕੇ ਕਿਸਾਨਾਂ ਅਤੇ ਖਪਤਕਾਰਾਂ ਨੂੰ ਸਹਿਕਾਰੀ ਸਭਾਵਾਂ ਵੱਲੋਂ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਾ ਸਿਰਫ਼ ਵਧੀਆ ਉਤਪਾਦ ਮੁਹੱਈਆ ਕਰਵਾਏ ਜਾਣਗੇ ਸਗੋਂ ਇਨ੍ਹਾਂ 'ਤੇ ਵਿਸ਼ੇਸ਼ ਛੋਟ ਵੀ ਦਿੱਤੀ ਜਾਵੇਗੀ ਤਾਂ ਲੋਕ ਮਾਰਕਫੈੱਡ ਵੀ ਆਰਥਿਕ ਪੱਖੋਂ ਮਜ਼ਬੂਤ ਹੋ ਸਕੇ ਅਤੇ ਲੋਕ ਵੀ ਇਸ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਮਾਰਕਫੈੱਡ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਦੇਵੇਗੀ।
ਜਾਣੋਂ ਕਿਸਦੀ ਘੂਰੀ ਤੋਂ ਡਰਦੇ ਨੇ ਨਵਜੋਤ ਸਿੰਘ ਸਿੱਧੂ (ਵੀਡੀਓ)
NEXT STORY