ਗੁਰਦਾਸਪੁਰ (ਹਰਮਨ, ਜ. ਬ.): ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਵਾਇਰਸ ਕਾਰਣ ਐਤਵਾਰ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ ਇਕ ਵਿਅਕਤੀ ਬਟਾਲਾ ਦੇ ਉਮਰਪੁਰਾ ਨਾਲ ਸਬੰਧਤ ਹੈ, ਜਿਸ ਦੀ ਉਮਰ 42 ਸਾਲ ਹੈ ਅਤੇ ਉਕਤ ਵਿਅਕਤੀ ਮੋਟਾਪੇ ਸਮੇਤ ਕਈ ਬੀਮਾਰੀਆਂ ਤੋਂ ਪੀੜਤ ਸੀ। ਇਸ ਨੂੰ ਸਾਹ 'ਚ ਸਮੱਸਿਆ ਹੋਣ ਦੇ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਐਤਵਾਰ ਇਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਤਿੰਨ ਦਿਨ ਬੀਤਣ 'ਤੇ ਵੀ ਪੁਲਸ ਦੇ ਹੱਥ ਨਹੀਂ ਲੱਗਾ ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਦਾ ਕੋਈ ਸੁਰਾਗ
ਇਸੇ ਤਰ੍ਹਾਂ ਦੂਸਰਾ ਮਰੀਜ਼ ਪਿੰਡ ਪੰਜਗਰਾਈਆਂ ਨਾਲ ਸਬੰਧਤ ਹੈ, ਜਿਸ ਦੀ ਉਮਰ 80 ਸਾਲ ਹੈ ਅਤੇ ਉਹ 12 ਅਕਤੂਬਰ ਤੋਂ ਪੀੜਤ ਸੀ। ਉਸ ਦਾ ਸਿਵਲ ਹਸਪਤਾਲ ਬਟਾਲਾ 'ਚ ਇਲਾਜ ਚਲ ਰਿਹਾ ਸੀ। ਸਿਵਲ ਸਰਜਨ ਡਾ. ਵਰਿੰਦਰ ਜਗਤ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 1,45,923 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ 'ਚੋਂ 1,39,055 ਨੈਗੇਟਿਵ ਪਾਏ ਗਏ ਹਨ ਜਦੋਂ ਕਿ ਕੁੱਲ 6695 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 939 ਰਿਪੋਰਟਾਂ ਦੇ ਨਤੀਜੇ ਪੈਂਡਿੰਗ ਹਨ।
ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਪਏ ਕੀਰਨੇ : ਕਾਰਡ ਦੇਣ ਜਾ ਰਹੇ ਤਿੰਨ ਨੌਜਵਾਨਾਂ ਦੀ ਦਰਦਨਾਕ ਹਾਦਸੇ 'ਚ ਮੌਤ
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ 'ਚ 8, ਬਟਾਲਾ 'ਚ 3 ਮਰੀਜ਼ ਦਾਖ਼ਲ ਹਨ ਜਦੋਂ ਕਿ 40 ਮਰੀਜ਼ ਬਾਹਰਲੇ ਜ਼ਿਲ੍ਹਿਆਂ 'ਚ ਹਨ। ਉਨ੍ਹਾਂ ਦੱਸਿਆ ਕਿ 196 ਪੀੜਤਾਂ ਨੂੰ ਲੱਛਣ ਨਾ ਹੋਣ ਕਾਰਣ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਐਤਵਾਰ 32 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਕੋਰੋਨਾ ਵਾਇਰਸ ਨਾਲ ਪੀੜਤ 6247 ਵਿਅਕਤੀਆਂ ਨੇ ਫਤਿਹ ਹਾਸਲ ਕਰ ਲਈ ਹੈ, ਇਨ੍ਹਾਂ 'ਚੋਂ 5927 ਪੀੜਤ ਠੀਕ ਹੋਏ ਹਨ ਅਤੇ 320 ਪੀੜਤਾਂ ਨੂੰ ਡਿਸਚਾਰਜ ਕਰ ਕੇ ਹੋਮ ਇਕਾਂਤਵਾਸ ਕੀਤਾ ਗਿਆ ਹੈ। ਇਸ ਮੌਕੇ ਜ਼ਿਲੇ 'ਚ ਐਕਟਿਵ ਕੇਸ 256 ਹਨ ਅਤੇ 192 ਮੌਤਾਂ ਹੋ ਚੁੱਕੀਆਂ ਹਨ।
ਰੈਸਟੋਰੈਂਟ 'ਚ ਜਨਮ ਦਿਨ ਮਨਾਉਣ ਆਏ ਨੌਜਵਾਨਾਂ ਨੂੰ ਖਾਣੇ 'ਚ ਪਰੋਸਿਆ ਕਾਕਰੇਚ, ਹੰਗਾਮਾ
NEXT STORY