ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਗੁਰਦਾਸਪੁਰ 'ਚ ਵੱਖ-ਵੱਖ ਜਥੇਬੰਦੀਆਂ ਵਲੋਂ ਸੀ.ਸੀ.ਏ.,ਐੱਨ.ਆਰ.ਪੀ., ਐੱਨ.ਆਰ.ਸੀ. ਦੇ ਵਿਰੋਧ 'ਚ ਕੇਂਦਰ ਸਰਕਾਰ ਖਿਲਾਫ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸੀ.ਸੀ.ਏ.,ਐੱਨ.ਆਰ.ਪੀ., ਐੱਨ.ਆਰ.ਸੀ. ਨੂੰ ਦੇਸ਼ 'ਚ ਲਾਗੂ ਕੀਤੇ ਫੈਸਲੇ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਉਹ ਸ਼ੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿ ਕੇਂਦਰ ਸਰਕਾਰ ਦੇਸ਼ ਵਿਰੋਧੀ ਫੈਸਲੇ ਲੈ ਰਹੀ ਹੈ ਅਤੇ ਸੰਵਿਧਾਨ ਦੇ ਉਲਟ ਕੰਮ ਕਰ ਰਹੀ, ਜਿਸਦੇ ਵਿਰੋਧ ਵਜੋਂ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
NEXT STORY