ਗੁਰਦਾਸਪੁਰ (ਹਰਮਨਪ੍ਰੀਤ) : ਗੁਰਦਾਸਪੁਰ ਜ਼ਿਲੇ ਦੇ ਪਿੰਡ ਖੁਸ਼ਹਾਲਪੁਰ ਵਿਖੇ ਕਮਾਦ ਦੀ ਫਸਲ 'ਚ ਸਪਰੇਅ ਕਰਦੇ ਕਿਸਾਨ ਦੀ ਦਵਾਈ ਚੜ੍ਹ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ (53) ਸਾਲ ਪੁੱਤਰ ਸਰੈਣ ਸਿੰਘ ਐਤਵਾਰ ਸਵੇਰੇ ਆਪਣੇ ਖੇਤਾਂ 'ਚ ਸਪਰੇਅ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਹਾਲਤ ਜ਼ਿਆਦਾ ਵਿਗੜਨ ਕਾਰਨ ਉਸ ਦੇ ਘਰ ਵਾਲਿਆਂ ਨੇ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ। ਪਰ ਉਸ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਤੁਰੰਤ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ। ਪੁਲਸ ਨੇ 174 ਦੀ ਕਾਰਵਾਈ ਕਰਕੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਕਰਤਾਰਪੁਰ ਲਾਂਘਾ : ਕੌਮਾਂਤਰੀ ਸਰਹੱਦ 'ਤੇ ਲਹਿਰਾਇਆ ਜਾਵੇਗਾ 300 ਫੁੱਟ ਉੱਚਾ ਤਿਰੰਗਾ
NEXT STORY