ਗੁਰਦਾਸਪੁਰ (ਹਰਮਨਪ੍ਰੀਤ, ਗੁਪਤਾ) : ਥਾਣਾ ਦੌਰਾਂਗਲਾ ਦੀ ਪੁਲਸ ਨੇ ਵਿਅਕਤੀ 'ਤੇ ਹਮਲਾ ਕਰ ਕੇ ਜ਼ਖਮੀ ਕਰਨ ਵਾਲੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਲੇਖ ਰਾਜ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਬਲਕਾਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਫਰੀਦਪੁਰ ਨੇ ਦੱਸਿਆ ਕਿ 28 ਜੂਨ ਨੂੰ ਉਹ ਆਪਣੀ ਜਮੀਨ ਵੱਲ ਫੇਰਾ ਮਾਰਨ ਲਈ ਗਿਆ ਹੋਇਆ ਸੀ, ਜਿੱਥੇ ਬਲਕਾਰ ਸਿੰਘ ਪੁੱਤਰ ਸੰਪੂਰਨ ਸਿੰਘ ਅਤੇ ਜਤਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਫਰੀਦਪੁਰ ਮੌਜੂਦ ਸਨ। ਜਿਨ੍ਹਾਂ ਨੇ ਉਸਨੂੰ ਕਿਹਾ ਕਿ ਤੁਸੀ ਸਾਡੀ ਸਾਂਝੀ ਵੱਟ ਕਿਉਂ ਵੱਢੀ ਹੈ। ਇਸੇ ਗੱਲ ਤੋਂ ਲੈ ਕੇ ਉੱਕਤ ਵਿਅਕਤੀਆਂ ਨੇ ਉਸ 'ਤੇ ਦਾਤਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਪੁਲਸ ਨੇ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਉੱਕਤ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਨੇ ਨਜਾਇਜ਼ ਸ਼ਰਾਬ ਬਣਾਉਣ ਲਈ ਆਈ ਵੱਡੀ ਖੇਪ ਕੀਤੀ ਕਾਬੂ
NEXT STORY